ਲੁਧਿਆਣਾ, 24 ਮਾਰਚ – ਸੀ-ਪਾਈਟ ਕੈਂਪ ਲੁਧਿਆਣਾ ਵੱਲੋਂ ਆਗਾਮੀ ਜੂਨ ਮਹੀਨੇ ਵਿੱਚ ਹੋਣ ਵਾਲੇ ਅਗਨੀਵੀਰ (ਫੌਜ) ਦੇ ਲਿਖਤੀ ਪੇਪਰ (ਸੀ.ਈ.ਈ.) ਦੀ ਮੁਫ਼ਤ ਸਿਖਲਾਈ ਸੁਰੂ ਕੀਤੀ ਜਾ ਰਹੀ ਹੈ। ਇਸ ਪੇਪਰ ਲਈ ਰਜਿਸਟਰੇਸ਼ਨ ਦੀ ਆਖਰੀ ਮਿਤੀ 01 ਅਪ੍ਰੈਲ, 2026 ਨਿਰਧਾਰਿਤ ਕੀਤੀ ਗਈ ਹੈ।ਸੀ-ਪਾਈਟ ਕੈਂਪ ਲੁਧਿਆਣਾ ਦੇ ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਨੀਵੀਰ (ਫੌਜ) ਦਾ ਲਿਖਤੀ ਪੇਪਰ (ਸੀ.ਈ.ਈ.) ਜੂਨ ਵਿੱਚ ਹੋਣ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਨੌਜਵਾਨਾਂ ਦੀ ਰਜਿਸਟਰੇਸ਼ਨ ਹੋ ਚੁੱਕੀ ਹੈ ਉਹ ਸੀ-ਪਾਈਟ ਕੈਂਪ, ਆਈ.ਟੀ.ਆਈ., ਗਿੱਲ ਰੋਡ, ਲੁਧਿਆਣਾ ਵਿਖੇ ਲਿਖਤੀ ਪੇਪਰ ਦੀ ਤਿਆਰੀ ਲਈ ਟ੍ਰੇਨਿੰਗ ਦਾ ਲਾਭ ਲੈ ਸਕਦੇ ਹਨ।ਲਿਖਤੀ ਪੇਪਰ ਦੀ ਤਿਆਰੀ ਲਈ ਜਰੂਰੀ ਦਸਤਾਵੇਜਾਂ ਨਾਲ ਕੈਂਪ ਵਿੱਚ ਰਿਪੋਰਟ ਕੀਤੀ ਜਾ ਸਕਦੀ ਹੈ ਜਿਨ੍ਹਾਂ ਵਿੱਚ ਰਜਿਸਟਰੇਸ਼ਨ ਦੀ ਫੋਟੋ ਕਾਪੀ, ਵਿਦਿਅਕ ਯੋਗਤਾਂ 10ਵੀਂ, 12ਵੀਂ ਤੇ ਉੱਚ ਵਿਦਿਅਕ ਸਾਰੇ ਸਰਟੀਫਿਕੇਟ, ਆਧਾਰ ਕਾਰਡ, ਪਾਸਪੋਰਟ ਸਾਈਜ ਫੋਟੋ ਆਦਿ ਸ਼ਾਮਲ ਹਨ। ਸੀ-ਪਾਈਟ ਕੈਂਪ, ਲੁਧਿਆਣਾ ਦੇ ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਨੇ ਦੱਸਿਆ ਕਿ ਸਿਖਲਾਈ ਦੌਰਾਨ ਯੁਵਕਾਂ ਨੂੰ ਰਿਹਾਇਸ ਅਤੇ ਖਾਣਾ ਪੰਜਾਬ ਸਰਕਾਰ ਵੱਲੋ ਮੁਫਤ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰਾਂ 84928-21213, 79739- 14579, 78885-86296 ਅਤੇ 98766-17258 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


