ਚੰਡੀਗੜ੍ਹ, 16 ਮਾਰਚ:ਪੰਜਾਬ ਵਿਧਾਨ ਸਭਾ ਨੇ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਬਾਰੇ ਵਿਰੋਧੀ ਧਿਰ ਦੇ ਆਗੂ (ਐਲਓਪੀ) ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੀਆਂ ਗਈਆਂ ਅਪਮਾਨਜਨਕ ਅਤੇ ਜਾਤੀਵਾਦੀ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ ਕੀਤਾ ਹੈ।ਇਹ ਮੁੱਦਾ 6 ਫਰਵਰੀ, 2026 ਨੂੰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਖੇ ਇੱਕ ਜਨਤਕ ਇਕੱਠ ਦੌਰਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਗਏ ਬਿਆਨ ਨਾਲ ਸਬੰਧਤ ਹੈ। ਆਪਣੇ ਸੰਬੋਧਨ ਦੌਰਾਨ ਬਾਜਵਾ ਨੇ ਕਥਿਤ ਤੌਰ ‘ਤੇ ਮੰਤਰੀ ਹਰਭਜਨ ਸਿੰਘ ਈਟੀਓ, ਜੋ ਕਿ ਦਲਿਤ ਭਾਈਚਾਰੇ ਨਾਲ ਸਬੰਧਤ ਹਨ, ਲਈ ਅਪਮਾਨਜਨਕ ਅਤੇ ਜਾਤੀ-ਅਧਾਰਤ ਟਿੱਪਣੀਆਂ ਕਰਦੇ ਹੋਏ ਨਿਸ਼ਾਨਾ ਸਾਧਿਆ। ਸਦਨ ਦੇ ਮੈਂਬਰਾਂ ਨੇ ਕਿਹਾ ਕਿ ਅਜਿਹੀਆਂ ਟਿੱਪਣੀਆਂ ਸਿਰਫ਼ ਮੰਤਰੀ ਦਾ ਹੀ ਨਹੀਂ, ਸਗੋਂ ਉਨ੍ਹਾਂ ਦੇ ਪਰਿਵਾਰਕ ਪਿਛੋਕੜ ਅਤੇ ਮਿਹਨਤੀ ਦਲਿਤ ਭਾਈਚਾਰੇ ਦਾ ਵੀ ਘੋਰ ਅਪਮਾਨ ਕਰਦੀਆਂ ਹਨ।ਇਹ ਮਤਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸਦਨ ਵਿੱਚ ਲਿਆਂਦਾ, ਜਿਨ੍ਹਾਂ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਇਹ ਟਿੱਪਣੀਆਂ ਇਮਾਨਦਾਰੀ ਨਾਲ ਮਿਹਨਤ ਕਰਕੇ ਆਪਣੀ ਰੋਜ਼ੀ-ਰੋਟੀ ਕਮਾਉਣ ਵਾਲੇ ਬੈਂਡ-ਆਰਕੈਸਟਰਾ ਕਲਾਕਾਰਾਂ ਅਤੇ ਦਿਹਾੜੀਦਾਰ ਮਜ਼ਦੂਰਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਂਦੀਆਂ ਹਨ। ਵਿਧਾਇਕ ਨੇ ਅੱਗੇ ਕਿਹਾ ਕਿ ਜ਼ਿੰਮੇਵਾਰ ਜਨਤਕ ਅਹੁਦਿਆਂ ‘ਤੇ ਬੈਠੇ ਵਿਅਕਤੀਆਂ ਨੂੰ ਸੰਜਮ ਵਰਤਣਾ ਚਾਹੀਦਾ ਹੈ ਅਤੇ ਸਤਿਕਾਰ, ਸਮਾਨਤਾ ਅਤੇ ਸਮਾਜਿਕ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣਾ ਚਾਹੀਦਾ ਹੈ।ਨਿੰਦਾ ਮਤਾ ਪੇਸ਼ ਕਰਦਿਆਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਸਦਨ ਪ੍ਰਤਾਪ ਸਿੰਘ ਬਾਜਵਾ ਦੁਆਰਾ ਕੀਤੀਆਂ ਗਈਆਂ “ਸ਼ਰਮਨਾਕ” ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦਾ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਅਜਿਹਾ ਵਿਵਹਾਰ ਇੱਕ ਜਗੀਰੂ ਅਤੇ ਦਲਿਤ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦਾ ਹੈ, ਜੋ ਪੰਜਾਬ ਦੇ ਸਮਾਜਿਕ ਤਾਣੇ-ਬਾਣੇ ਅਤੇ ਭਾਈਚਾਰਕ ਸਦਭਾਵਨਾ ਲਈ ਹਾਨੀਕਾਰਕ ਹੈ।ਇਸ ਮਤੇ ਵਿੱਚ ਪ੍ਰਤਾਪ ਸਿੰਘ ਬਾਜਵਾ ਤੋਂ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਬਿਨਾਂ ਸ਼ਰਤ ਜਨਤਕ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ।ਮਾਨਯੋਗ ਸਪੀਕਰ ਨੂੰ ਇਸ ਮਾਮਲੇ ਦਾ ਨੋਟਿਸ ਲੈਣ ਅਤੇ ਢੁਕਵੀਂ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰਨ ਦੀ ਅਪੀਲ ਕੀਤੀ ਗਈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਵਿੱਖ ਵਿੱਚ ਕੋਈ ਵੀ ਸਿਆਸੀ ਆਗੂ ਕਿਸੇ ਵੀ ਵਿਅਕਤੀ ਦਾ ਉਸ ਦੇ ਪੇਸ਼ੇ ਜਾਂ ਜਾਤ ਦੇ ਆਧਾਰ ‘ਤੇ ਅਪਮਾਨ ਨਾ ਕੀਤਾ ਜਾਵੇ।ਸਦਨ ਵੱਲੋਂ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


