ਜਲੰਧਰ, 10 ਸਤੰਬਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ ਭਾਰਤੀ ਮਿਲਟਰੀ, ਪੁਲਿਸ ਅਧਿਕਾਰੀਆਂ ਨੂੰ ਛੱਡ ਕੇ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹੱਦ ਅੰਦਰ ਪੁਲਿਸ, ਆਰਮੀ, ਸੀ.ਆਰ.ਪੀ.ਐਫ. ਅਤੇ ਬੀ.ਐਸ.ਐਫ. ਆਦਿ ਫੋਰਸਾਂ ਦੀਆਂ ਵਰਦੀਆਂ ਅਤੇ ਓਲਿਵ ਰੰਗ (ਮਿਲਟਰੀ ਰੰਗ) ਦੇ ਵਾਹਨ/ਮੋਟਰਸਾਈਕਲਜ਼ ਦੀ ਵਰਤੋਂ ਨਹੀਂ ਕਰੇਗਾ।
ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।

Share.

“I’m a Newswriter, “I write about the trending news events happening all over the world.

Leave A Reply