ਖੰਨਾ, ਲੁਧਿਆਣਾ, 28 ਮਾਰਚ:ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ, ਖੰਨਾ ਵਿਖੇ ਕਣਕ ਦੀ ਖਰੀਦ ਦੇ ਪੁਖ਼ਤਾ ਪ੍ਰਬੰਧਾਂ ਸਬੰਧੀ ਖਰੀਦ ਏਜੰਸੀਆਂ, ਆੜਤੀਆ ਐਸੋਸੀਏਸ਼ਨ, ਲੇਬਰ ਐਸੋਸੀਏਸ਼ਨ ਤੇ ਟਰਾਂਸਪੋਰਟਰਾਂ ਨਾਲ ਮੀਟਿੰਗ ਕੀਤੀ ਅਤੇ ਮੰਡੀ ਬੋਰਡ ਅਤੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਤੋਂ ਇਲਾਵਾ ਸਬੰਧਿਤ ਵਿਭਾਗਾਂ ਨੂੰ ਕਣਕ ਦੀ ਖਰੀਦ ਦੌਰਾਨ ਆਪਣੀ ਬਣਦੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਗਿਆ।ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਣਕ ਦੀ ਖਰੀਦ ਨਾਲ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਕਣਕ ਦੀ ਖਰੀਦ ਤੇ ਲਿਫਟਿੰਗ ਪੂਰੀ ਤੇਜ਼ੀ ਨਾਲ ਕਰਵਾਈ ਜਾਣੀ ਚਾਹੀਦੀ ਹੈ। ਉਹਨਾਂ ਮੀਟਿੰਗ ਵਿੱਚ ਕਿਹਾ ਕਿ ਟਰਾਂਸਪੋਰਟ ਦੇ ਟਰੱਕ ਦੀ ਘਾਟ ਆਦਿ ਦੀਆਂ ਸ਼ਿਕਾਇਤਾਂ ਬਿਲਕੁੱਲ ਨਹੀਂ ਹੋਣੀਆਂ ਚਾਹੀਦੀਆਂ। ਸਬੰਧਤ ਇਸਨੂੰ ਪੂਰਾ ਕਰਨ ਲਈ ਜਿੰਮੇਵਾਰ ਹੋਣਗੇ।ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮਾਰਕੀਟ ਕਮੇਟੀ ਖੰਨਾ ਅਧੀਨ ਆਉਂਦੀਆਂ ਅਨਾਜ ਮੰਡੀਆਂ ਵਿੱਚ ਪੀਣ ਵਾਲਾ ਪਾਣੀ, ਬਿਜਲੀ, ਸਫਾਈ, ਛਾਂ ਅਤੇ ਖਪਾਨਿਆ ਦਾ ਯੋਗ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹਨਾਂ ਮੰਡੀਆਂ ਵਿਚ ਬਾਰਦਾਨੇ ਦੇ ਪੁਖਤਾ ਪ੍ਰਬੰਧ ਮੁਕੰਮਲ ਹੋਣ ਅਤੇ ਕਿਸਾਨਾਂ ਦੀ ਕਣਕ ਦੀ ਫਸਲ ਸਮੇਂ ਸਿਰ ਖਰੀਦ ਕਰਨ ਤੋਂ ਬਾਅਦ ਕਿਸਾਨਾਂ ਨੂੰ ਅਦਾਇਗੀ 48 ਘੰਟਿਆਂ ਦੇ ਅੰਦਰ-ਅੰਦਰ ਕਰਨ ਨੂੰ ਯਕੀਨੀ ਬਣਾਇਆ ਜਾਵੇ। ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ, ਆਮ ਲੋਕਾਂ ਦੀ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਦੀ ਖਰੀਦ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ।ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦੀ ਕਣਕ ਦੀ ਉਪਜ ਦੇ ਇੱਕ-ਇੱਕ ਦਾਣੇ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖਰੀਦ ਕੇ ਉਸਦੀ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਕਿ ਕਿਸਾਨਾਂ ਦੀ ਕਣਕ ਦੀ ਫ਼ਸਲ ਅਨਾਜ ਮੰਡੀਆਂ ਵਿੱਚੋਂ ਤੁਰੰਤ ਚੁੱਕ ਲਈ ਜਾਵੇ ਤਾਂ ਜੋ ਕਿਸਾਨ ਨੂੰ ਆਪਣੀ ਉਪਜ ਵੇਚਣ ਵੇਲੇ ਕਿਸੇ ਕਿਸਮ ਦੀ ਔਕੜ ਪੇਸ਼ ਨਾ ਆਵੇ।ਮੰਤਰੀ ਸੌਂਦ ਨੇ ਕਿਹਾ ਕਿ ਏਸ਼ੀਆ ਦੀ ਸਭ ਵੱਡੀ ਅਨਾਜ ਮੰਡੀ ਖੰਨਾ ਵਿੱਚੋਂ ਅਨਾਜ ਨੂੰ ਤੁਰੰਤ ਚੁੱਕਣ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਕਣਕ ਲਿਆਉਣ ਅਤੇ ਕਣਕ ਦੇ ਨਾੜ ਨੂੰ ਸਾੜਨ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ ਜਿਸ ਨਾਲ ਵਾਤਾਵਰਣ ਨੂੰ ਵੱਡਾ ਖਤਰਾ ਪੈਦਾ ਹੁੰਦਾ ਹੈ।ਮੀਟਿੰਗ ਦੇ ਅੰਤ ਉਨ੍ਹਾਂ ਨੇ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਕਣਕ ਦੇ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।ਇਸ ਮੌਕੇ ਆੜ੍ਹਤੀਆਂ ਐਸੋਸੀਏਸ਼ਨ ਅਤੇ ਹੋਰ ਐਸੋਸੀਏਸ਼ਨਾਂ ਵੱਲੋਂ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ, ਆੜ੍ਹਤੀਆਂ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ, ਯਾਦਵਿੰਦਰ ਸਿੰਘ ਲਿਬੜਾ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਵੱਖ ਵੱਖ ਐਸੋਸੀਏਸ਼ਨਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਆੜਤੀਏ ਮੌਜੂਦ ਸਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


