ਜਲੰਧਰ, 3 ਮਾਰਚ : ਕਮਿਸ਼ਨਰੇਟ ਪੁਲਿਸ ਨੇ ਬੀਤੇ ਦਿਨੀਂ ਜਲੰਧਰ ਦੇ ਮੁਹੱਲਾ ਸੰਤੋਖਪੁਰਾ ਵਿੱਚ ਇੱਕ ਸਰਕਾਰੀ ਵੈਟਰਨਰੀ ਡਾਕਟਰ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਸੀ.ਪੀ. (ਇਨਵੈਸਟੀਗੇਸ਼ਨ) ਮਨਪ੍ਰੀਤ ਸਿੰਘ ਢਿੱਲੋਂ, ਏ.ਡੀ.ਸੀ.ਪੀ. (ਇਨਵੈਸਟੀਗੇਸ਼ਨ) ਜੇਅੰਤ ਪੁਰੀ ਅਤੇ ਸੀਨੀਅਰ ਅਫ਼ਸਰਾਂ ਦੀ ਅਗਵਾਈ ਵਿੱਚ ਏ.ਸੀ.ਪੀ. (ਡੀ) ਅਮਰਬੀਰ ਸਿੰਘ, ਏ.ਸੀ.ਪੀ. (ਨਾਰਥ) ਅਸ਼ੋਕ ਮੀਨਾ ਅਤੇ ਇੰਸਪੈਕਟਰ ਸਾਹਿਲ ਚੌਧਰੀ ਮੁੱਖ ਅਫ਼ਸਰ ਥਾਣਾ ਡਵੀਜ਼ਨ ਨੰਬਰ 8 ਅਤੇ ਇੰਸਪੈਕਟਰ ਸੁਰਿੰਦਰ ਕੁਮਾਰ ਇੰਚਾਰਜ ਸੀ.ਆਈ.ਏ. ਸਟਾਫ਼ ਅਤੇ ਐਸ.ਆਈ. ਮਨਜਿੰਦਰ ਸਿੰਘ ਇੰਚਾਰਜ ਸਪੈਸ਼ਲ ਸੈੱਲ ਦੀਆਂ ਟੀਮਾਂ ਦਾ ਗਠਨ ਕਰਕੇ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ 28 ਫਰਵਰੀ 2026 ਨੂੰ ਮੁਹੱਲਾ ਸੰਤੋਖਪੁਰਾ ਵਿੱਚ ਇੱਕ ਸਰਕਾਰੀ ਵੈਟਰਨਰੀ ਡਾਕਟਰ ਯਸ਼ਪਾਲ ਦੇ ਘਰ ਦੇ ਬਾਹਰ ਖੜ੍ਹੀ ਕਾਰ ਅਤੇ ਗੇਟ ’ਤੇ ਨਾਮਲੂਮ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ, ਜਿਸ ’ਤੇ ਕਮਿਸ਼ਨਰੇਟ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਡਾਕਟਰ ਯਸ਼ਪਾਲ ਦੇ ਬਿਆਨ ’ਤੇ ਮੁਕੱਦਮਾ ਨੰਬਰ 55 ਮਿਤੀ 28.02.2026 ਅ/ਧ 125,109 ਬੀ.ਐਨ.ਐਸ. ਅਤੇ 25 ਆਰਮਜ਼ ਐਕਟ ਤਹਿਤ ਥਾਣਾ ਡਵੀਜ਼ਨ ਨੰਬਰ 8 ਕਮਿਸ਼ਨਰੇਟ ਜਲੰਧਰ ਵਿੱਚ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ। ਮੁਕੱਦਮੇ ਦੀ ਤਫਤੀਸ਼ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਜਗਜੀਤ ਸਿੰਘ ਵਾਸੀ ਪਿੰਡ ਬਡਾਲਾ ਜੌਹਲ ਥਾਣਾ ਜੰਡਿਆਲਾ ਗੁਰੂ ਅੰਮ੍ਰਿਤਸਰ ਅਤੇ ਲਵਪ੍ਰੀਤ ਸਿੰਘ ਵਾਸੀ ਪਿੰਡ ਬਡਾਲਾ ਜੌਹਲ ਥਾਣਾ ਜੰਡਿਆਲਾ ਗੁਰੂ ਅੰਮ੍ਰਿਤਸਰ ਨੂੰ ਜੰਡਿਆਲਾ ਗੁਰੂ (ਅੰਮ੍ਰਿਤਸਰ) ਤੋਂ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ 2 ਪਿਸਤੌਲ ਇੱਕ 30 ਅਤੇ ਇੱਕ 32 ਬੋਰ ਸਮੇਤ ਮੈਗਜ਼ੀਨ, 5 ਰੌਂਦ 32 ਬੋਰ, 1 ਰੌਂਦ 30 ਬੋਰ, 1 ਮੈਗਜ਼ੀਨ 30 ਬੋਰ ਤੇ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ (ਸਪਲੈਂਡਰ) ਅਤੇ ਵਾਰਦਾਤ ਦੌਰਾਨ ਪਹਿਨੇ ਹੋਏ ਕੱਪੜੇ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਨ੍ਹਾਂ ਵੱਲੋਂ ਹੋਰ ਵਾਰਦਾਤਾਂ ਅਤੇ ਬਰਾਮਦ ਹੋਏ ਹੱਥਿਆਰਾਂ ਬਾਰੇ ਪੁੱਛ-ਗਿੱਛ ਕੀਤੀ ਜਾਵੇਗੀ।ਮੁਲਜ਼ਮ ਜਗਜੀਤ ਸਿੰਘ ਖਿਲਾਫ਼ ਮੁਕੱਦਮਾ ਨੰਬਰ 90 ਮਿਤੀ 06.05.2025 ਅ/ਧ 109,3(5) ਬੀ.ਐਨ.ਐਸ. ਅਤੇ 25/27 ਆਰਮਜ਼ ਐਕਟ ਤਹਿਤ ਥਾਣਾ ਸਦਰ ਤਰਨ ਤਾਰਨ ਵਿਖੇ ਪਹਿਲਾਂ ਹੀ ਦਰਜ ਹੈ।ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਗੈਂਗਸਟਰ ਦੀ ਕੋਈ ਗਤੀਵਿਧੀ ਸਾਹਮਣੇ ਆਉਂਦੀ ਹੈ ਤਾਂ ਉਕਤ ਨੰਬਰ ’ਤੇ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤਾ ਰੱਖੀ ਜਾਵੇਗੀ ਅਤੇ 10 ਲੱਖ ਰੁਪਏ ਇਨਾਮ ਦਿੱਤਾ ਜਾਵੇਗਾ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


