ਖੰਨਾ, 30 ਮਈ, 2025 :ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਡੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਕੀਤੀ ਜਾ ਰਹੀ ਨਸ਼ਾ ਮੁਕਤੀ ਯਾਤਰਾ ਜ਼ਰੀਏ ਕੈਬਨਿਟ ਮੰਤਰੀ ਸ਼੍ਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਵਿੱਚ ਹਲਕਾ ਖੰਨਾ ਦੇ ਪਿੰਡ ਫਤਿਹਪੁਰ, ਈਸੜੂ ਖੁਰਦ, ਬੀਜਾਪੁਰ ਕੋਠੇ ਅਤੇ ਕੋਟਲਾ ਢੱਕ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ ਤੇ ਇਸ ਸਮੂਹ ਹਾਜ਼ਰੀਨ ਨੂੰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜੰਗੀ ਪੱਧਰ ਉੱਤੇ ਕੰਮ ਕਰਨ ਵਾਸਤੇ ਪ੍ਰੇਰਿਆ ਗਿਆ। ਇਹਨਾਂ ਮੀਟਿੰਗਾਂ ਦੌਰਾਨ ਸੰਬੋਧਨ ਕਰਦਿਆਂ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਨਸ਼ਾ ਮੁਕਤੀ ਮੋਰਚਾ ਹਲਕਾ ਖੰਨਾ ਦੇ ਕੋਆਰਡੀਨੇਟਰ ਪਰਮਪ੍ਰੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋ ਨਸ਼ਿਆਂ ਤੇ ਨਸ਼ਾ ਤਸਕਰਾਂ ਦੇ ਖਾਤਮੇ ਤੱਕ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜੋਸ਼ੋ ਖਰੋਸ਼ ਨਾਲ ਜਾਰੀ ਰਹੇਗੀ।

ਉਹਨਾਂ ਕਿਹਾ ਕਿ ਪਿੰਡਾਂ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਅਤੇ ਸਾਰੇ ਹੀ ਵਰਗ, ਇਸ ਸਮਾਜਕ ਬੁਰਾਈ ਦੇ ਖਾਤਮੇ ਲਈ ਵਧ ਚੜ੍ਹ ਕੇ ਅੱਗੇ ਆ ਰਹੇ ਹਨ, ਜੋ ਕਿ ਬਹੁਤ ਸ਼ਲਾਘਾਯੋਗ ਹੈ। ਉਨ੍ਹਾਂ ਨੇ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਪਹਿਰੇਦਾਰ ਵਜੋਂ ਕੰਮ ਕਰ ਕੇ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਫਸੇ ਲੋਕਾਂ ਦੇ ਇਲਾਜ ਤੇ ਪੁਨਰਵਾਸ ਲਈ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਨਸ਼ਾ ਪੀੜਤਾਂ ਨੂੰ ਤੰਦਰੁਸਤ ਕਰ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾ ਸਕੇ।ਇਸ ਮੌਕੇ ਪਿੰਡਾਂ ਦੇ ਲੋਕਾਂ ਨੂੰ ਬੀ.ਡੀ.ਪੀ.ਓ ਖੰਨਾ ਗੁਰਪ੍ਰੀਤ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ (ਦਿਹਾਤੀ) ਸ੍ਰੀ ਅਵਤਾਰ ਸਿੰਘ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਅਤੇ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਲੋਕਾਂ ਨੂੰ ਨਸ਼ੇ ਨਾ ਕਰਨ ਤੇ ਨਸ਼ਿਆਂ ਦੇ ਖਾਤਮੇ ਦੀ ਸਹੁੰ ਵੀ ਚੁਕਾਈ ਗਈ।ਇਸ ਮੌਕੇ ਪੰਚਾਇਤ ਅਫ਼ਸਰ ਕੁਲਦੀਪ ਸਿੰਘ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰ, ਵੱਖੋ ਵੱਖ ਅਹੁਦੇਦਾਰ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।

Share.

“I’m a Newswriter, “I write about the trending news events happening all over the world.

Leave A Reply