ਜਲੰਧਰ, 14 ਜੂਨ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਹਲਕਾ ਜਲੰਧਰ ਪੱਛਮੀ ਦੇ ਵਾਰਡ ਨੰ. 41 ’ਚ ਨਕੋਦਰ ਰੋਡ ਦਿਓਲ ਨਗਰ ਤੋਂ ਏਕਤਾ ਗੈਸ ਏਜੰਸੀ ਤੱਕ 23 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ।
ਸੜਕ ਦਾ ਨੀਂਹ ਪੱਥਰ ਰੱਖਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਅਤੇ ਹੋਰ ਆਉਣ-ਜਾਣ ਵਾਲਿਆਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇਕ ਕਰਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਾਂਗ ਜਲੰਧਰ ਵਿੱਚ ਵੀ ਕਿਸੇ ਵਿਕਾਸ ਕੰਮ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਸ਼੍ਰੀ ਭਗਤ ਨੇ ਕਿਹਾ ਕਿ ਜਲੰਧਰ ਦਾ ਵਿਕਾਸ ਉਨ੍ਹਾਂ ਦੀ ਤਰਜੀਹ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਜਲੰਧਰ ਵਿੱਚ ਅਜਿਹੀਆਂ ਹੋਰ ਵਿਕਾਸ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕਾਂ, ਜਲ ਸਪਲਾਈ, ਸਟ੍ਰੀਟ ਲਾਈਟਾਂ, ਸੀਵਰੇਜ ਆਦਿ ਸਮੇਤ ਸੂਬੇ ਦੇ ਲੋਕਾਂ ਨੂੰ ਉੱਚ ਦਰਜੇ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸੜਕ ਦਾ ਕੰਮ ਨਿਰਧਾਰਿਤ ਸਮੇਂ ਦੇ ਅੰਦਰ ਅਤੇ ਤੈਅ ਮਾਪਦੰਡਾਂ ਅਨੁਸਾਰ ਨੇਪਰੇ ਚਾੜ੍ਹਨ ਦੀ ਹਦਾਇਤ ਕਰਦਿਆਂ ਕਿਹਾ ਕਿ ਸੜਕ ਦੀ ਗੁਣਵੱਤਾ ਨਾਲ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਦੀ ਵਿਅਕਤੀਗਤ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਸੜਕ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।
ਇਸ ਮੌਕੇ ਕੌਂਸਲਰ ਸ਼ਬਨਮ ਦੁੱਗਲ, ਅਯੂਬ ਦੁੱਗਲ, ਬਲਾਕ ਪ੍ਰਧਾਨ ਅਮਿਤ ਸੁਮਨ, ਬੂਥ ਪ੍ਰਧਾਨ ਗੁਲਜ਼ਾਰੀ ਲਾਲ ਕੌਲ, ਸਿਧਾਰਥ, ਵਿੱਕੀ, ਰਵੀ ਸੁਮਨ, ਮਿੰਟੂ ਸੁਮਨ, ਕੁਲਵੰਤ ਰਾਏ, ਅਨਿਲ ਕੁਮਾਰ ਮਿਨੀਆ ਅਤੇ ਕਈ ਹੋਰ ਪਤਵੰਤੇ ਵੀ ਮੌਜੂਦ ਸਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


