ਜਲੰਧਰ, 26 ਜਨਵਰੀ : 77ਵੇਂ ਗਣਤੰਤਰ ਦਿਵਸ ਮੌਕੇ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ, ਜਿਸ ਵਿੱਚ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ, ਦੌਰਾਨ ਪਰੇਡ ਕਮਾਂਡਰ ਅਸ਼ੋਕ ਮੀਨਾ ਆਈ.ਪੀ.ਐਸ.ਦੀ ਅਗਵਾਈ ਵਿੱਚ ਵੱਖ-ਵੱਖ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਸ਼ਾਨਦਾਰ ਮਾਰਚ ਪਾਸਟ ਦੌਰਾਨ ਇੰਡੋ ਤਿਬਤੀਅਨ ਬਾਰਡਰ ਪੁਲਿਸ ਦੀ ਟੁਕੜੀ ਦੀ ਅਗਵਾਈ ਪਲਾਟੂਨ ਕਮਾਂਡਰ ਇੰਸਪੈਕਟਰ ਪੰਜਾਬ ਸਿੰਘ, ਪੰਜਾਬ ਪੁਲਿਸ ਦੀ ਟੁਕੜੀ ਦੀ ਅਗਵਾਈ ਪਲਾਟੂਨ ਕਮਾਂਡਰ ਏ.ਐਸ.ਆਈ. ਸੰਤੋਸ਼ ਕੁਮਾਰ, ਪੰਜਾਬ ਪੁਲਿਸ (ਮਹਿਲਾ ਵਿੰਗ) ਦੀ ਟੁਕੜੀ ਦੀ ਅਗਵਾਈ ਪਲਾਟੂਨ ਕਮਾਂਡਰ ਐਸ.ਆਈ. ਸੰਦੀਪ ਕੌਰ, ਪੰਜਾਬ ਹੋਮਗਾਰਡਜ਼ ਦੀ ਟੁਕੜੀ ਦੀ ਅਗਵਾਈ ਐਸ.ਆਈ.ਚਮਨ ਲਾਲ, ਸੈਕੰਡ ਪੰਜਾਬ ਬਟਾਲੀਅਨ ਐਨ.ਸੀ.ਸੀ. ਲੜਕਿਆਂ ਦੀ ਟੁਕੜੀ ਦੀ ਅਗਵਾਈ ਪਲਾਟੂਨ ਕਮਾਂਡਰ ਚੇਤਨ ਪਾਸੀ, ਸੈਕੰਡ ਪੰਜਾਬ ਬਟਾਲੀਅਨ ਐਨ.ਸੀ.ਸੀ. ਲੜਕੀਆਂ ਦੀ ਟੁਕੜੀ ਦੀ ਅਗਵਾਈ ਪਲਾਟੂਨ ਕਮਾਂਡਰ ਕੋਮਲ, ਲਾਇਲਪੁਰ ਖਾਲਸਾ ਸਕੂਲ ( ਲੜਕੇ) ਦੀ ਟੁਕੜੀ ਦੀ ਅਗਵਾਈ ਪਲਾਟੂਨ ਕਮਾਂਡਰ ਹੈਵਨ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਸਕੂਲ ਦੀ ਗਰਲਜ਼ ਗਾਈਡਜ਼ ਦੀ ਟੁਕੜੀ ਦੀ ਅਗਵਾਈ ਪਲਾਟੂਨ ਕਮਾਂਡਰ ਅਨਾਮਿਕਾ, ਡੀ.ਐਸ.ਐਸ.ਡੀ. ਸਕੂਲ ਦੇ ਸਕਾਊਟਸ ਦੀ ਟੁਕੜੀ ਦੀ ਅਗਵਾਈ ਪਲਾਟੂਨ ਕਮਾਂਡਰ ਰਿੱਕੀ ਯਾਦਵ, ਲਾਇਲਪੁਰ ਖਾਲਸਾ ਸਕੂਲ (ਲੜਕੀਆਂ) ਦੀ ਟੁਕੜੀ ਦੀ ਅਗਵਾਈ ਪਲਾਟੂਨ ਕਮਾਂਡਰ ਰਾਗਿਨੀ ਅਤੇ ਸੀ.ਆਰ.ਪੀ.ਐਫ. ਦੇ ਬੈਂਡ ਦੀ ਅਗਵਾਈ ਪਲਾਟੂਨ ਕਮਾਂਡਰ ਐਸ.ਆਈ. ਹੇਮ ਰਾਜ ਵਲੋਂ ਕੀਤੀ ਗਈ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


