ਲੁਧਿਆਣਾ, 02 ਮਾਰਚ – ਗਲਾਡਾ ਦੇ ਸੀਨੀਅਰ ਅਧਿਕਾਰੀ ਵੱਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਾਲ 2025-26 (01/04/2025 ਤੋਂ 28/02/2026) ਤੱਕ ਅਲਾਟੀਆਂ/ਕਲੋਨੀਕਾਰਾਂ ਪਾਸੋਂ ਰਿਕਵਰੀ ਕਰਨ ਲਈ ਵਿਸ਼ੇਸ ਮੁਹਿੰਮ ਸ਼ੁਰੂ ਕੀਤੀ ਗਈ ਸੀ, ਸਿੱਟੇ ਵਜੋਂ ਉਤਸਾਹਜਨਕ ਨਤੀਜੇ ਪ੍ਰਾਪਤ ਹੋਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਦਫ਼ਤਰ ਵੱਲੋਂ ਅਪ੍ਰੈਲ 2025 ਤੋਂ ਫਰਵਰੀ 2026 ਤੱਕ ਕੁੱਲ 208 ਕਰੋੜ ਰੁਪਏ ਦੇ ਕਰੀਬ ਰਕਮ ਪ੍ਰਾਪਤ ਕੀਤੀ ਗਈ ਜੋਕਿ ਗਲਾਡਾ ਦੇ ਮਿੱਥੇ ਬਜਟ 175 ਕਰੋੜ ਤੋ ਲਗਭਗ 33 ਕਰੋੜ ਰੁਪਏ ਜ਼ਿਆਦਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਦਫ਼ਤਰ ਵਲੋ ਲਗਭਗ 34 ਕਰੋੜ ਰੁਪਏ ਦੀ ਹੋਰ ਰਕਮ ਵੀ ਵੱਖ-ਵੱਖ ਹੈਡਜ ਅਧੀਨ ਪ੍ਰਾਪਤ ਕੀਤੀ ਗਈ।ਇੱਥੇ ਇਹ ਵੀ ਦੱਸਣਾ ਯੋਗ ਹੋਵੇਗਾ ਕਿ ਪੰਜਾਬ ਸਰਕਾਰ ਵੱਲੋਂ ਅਨੋਮੈਂਸਟੀ ਸਕੀਮ ਵੀ ਲਾਂਚ ਕੀਤੀ ਗਈ ਸੀ ਜਿਸ ਵਿੱਚ ਅਲਾਟੀਆਂ ਨੂੰ ਪੁਰਾਣੇ ਡਿਊਜ ’ਤੇ ਬਣਦੇ ਵਿਆਜ ਅਤੇ ਨਾ ਉਸਾਰੀ ਵਿੱਚ ਛੋਟ ਦਿੱਤੀ ਗਈ ਸੀ। ਹੁਣ ਸਰਕਾਰ ਦੀ ਇਹ ਸਕੀਮ ਮੁੜ ਲਾਂਚ ਕੀਤੀ ਗਈ ਹੈ ਜੋਕਿ 31 ਮਾਰਚ, 2026 ਤੱਕ ਜਾਰੀ ਰਹੇਗੀ ਜਿਸਦਾ ਅਲਾਟੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਕਤ ਤੋਂ ਇਲਾਵਾ ਕਲੋਨੀਕਾਰਾ ਪਾਸੋ ਅਤੇ ਵੱਖ-ਵੱਖ ਪ੍ਰੋਜੈਕਟਾਂ ਤੋਂ ਈ.ਡੀ.ਸੀ. ਵਜੋਂ ਇਸ ਸਮੇਂ ਦੌਰਾਨ 243 ਕਰੋੜ ਰੁਪਏ ਦੇ ਕਰੀਬ ਅਤੇ ਲਾਇਸੰਗ ਫੀਸ ਵਜੋਂ ਲਗਭਗ 35 ਕਰੋੜ ਦੇ ਕਰੀਬ ਰਕਮ ਪ੍ਰਾਪਤ ਕੀਤੀ ਗਈ ਹੈ। ਇਹ ਰਕਮ ਵੀ ਗਲਾਡਾ ਵਲੋਂ ਮਿਥੇ ਗਏ ਬਜਟ 150 ਕਰੋੜ ਤੋ ਕਾਫੀ ਜ਼ਿਆਦਾ ਹੈ। ਇਸ ਤੋਂ ਇਲਾਵਾ ਅਣ-ਅਧਿਕਾਰਿਤ ਕਲੋਨੀ ਦੇ ਪਲਾਟਾਂ ਅਤੇ ਬਿਲਡਿੰਗ ਨੂੰ ਰੈਗੂਲਰ ਕਰਕੇ ਐਨ.ਓ.ਸੀ. ਜਾਰੀ ਕਰਨ ਲਈ 9.50 ਕਰੋੜ ਦੇ ਕਰੀਬ ਰਕਮ ਪ੍ਰਾਪਤ ਕੀਤੀ ਗਏ। ਗਲਾਡਾ ਵੱਲੋਂ ਇਹ ਸਾਰੀਆਂ ਪ੍ਰਾਪਤੀਆਂ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਦੇ ਯੋਗ ਦਿਸ਼ਾ ਨਿਰਦੇਸ਼ਾਂ ਕਾਰਨ ਹੀ ਸੰਭਵ ਹੋ ਸਕੀਆਂ ਹਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


