ਜਲੰਧਰ, 24 ਅਪ੍ਰੈਲ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸਥਾਨਕ ਅੰਬੇਡਕਰ ਭਵਨ ਵਿਖੇ ਇੱਕ ਵਿਸ਼ੇਸ਼ ਕਰੀਅਰ ਕਾਨਫਰੰਸ ਕਰਵਾਈ ਗਈ, ਜਿਸ ਵਿੱਚ ਜ਼ਿਲ੍ਹੇ ਦੇ ਸਮੂਹ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲ ਅਤੇ ਕਰੀਅਰ ਕਾਊਂਸਲਰਾਂ ਨੇ ਸ਼ਿਰਕਤ ਕੀਤੀ। ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਕਰੀਅਰ ਕਾਨਫਰੰਸ ਮੌਕੇ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਕਾਨਫਰੰਸ ਦਾ ਮੁੱਖ ਮੰਤਵ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਕੈਰੀਅਰ ਕਾਊਂਸਲਰਾਂ ਨਾਲ ਵੱਖ-ਵੱਖ ਵਿਸ਼ਾ ਮਾਹਿਰਾਂ ਵਲੋਂ ਆਪਣੇ-ਆਪਣੇ ਕਿੱਤੇ ਨਾਲ ਸਬੰਧਿਤ ਵੱਖ-ਵੱਖ ਰੋਜ਼ਗਾਰ ਦੇ ਵਿਕਲਪਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਨਾ ਹੈ ਤਾਂ ਜੋ ਉਹ ਵਿਦਿਆਰਥੀਆਂ ਨੂੰ ਸਕੂਲ ਸਮੇਂ ਦੌਰਾਨ ਹੀ ਆਪਣੀ ਰੂਚੀ ਅਨੁਸਾਰ ਉਚੇਰੀ ਸਿੱਖਿਆ ਤੇ ਕਿੱਤਾ ਮੁੱਖੀ ਕੋਰਸਾਂ ਦੀ ਚੋਣ ਕਰਨ ਦੇ ਸਮਰੱਥ ਬਣਾ ਕੇ ਭਵਿੱਖ ਸੰਵਾਰਣ ਵਿੱਚ ਮਦਦ ਕਰ ਸਕਣ। ਕਾਨਫਰੰਸ ਦੌਰਾਨ ਪੰਜਾਬ ਹੁਨਰ ਵਿਕਾਸ ਮਿਸ਼ਨ, ਜਲੰਧਰ ਤੋਂ ਬੀ.ਟੀ.ਐਮ. ਮਨਦੀਪ ਕੌਰ ਨੇ ਰਾਜ ਅਤੇ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਤਹਿਤ ਵਿਦਿਆਰਥੀਆਂ ਲਈ ਚਲਾਏ ਜਾ ਰਹੇ ਮੁਫ਼ਤ ਹੁਨਰ ਵਿਕਾਸ ਸਿੱਖਲਾਈ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਇਸੇ ਤਰ੍ਹਾਂ ਜ਼ੋਨਲ ਰਿਕਰੂਟਿੰਗ ਦਫ਼ਤਰ (ਆਰਮੀ), ਜਲੰਧਰ ਕੈਂਟ ਤੋਂ ਹਵਲਦਾਰ ਰਤੀਸ਼ ਕੁਮਾਰ ਨੇ ਇੰਡੀਅਨ ਆਰਮੀ ਵਿੱਚ ਬਤੌਰ ਅਗਨੀਵੀਰ ਭਰਤੀ ਲਈ ਵਿਦਿਆਰਥੀਆਂ ਲਈ ਲੋੜੀਂਦੀ ਵਿੱਦਿਅਕ ਯੋਗਤਾ, ਸਰੀਰਕ ਮਾਪਦੰਡ, ਲਿਖ਼ਤੀ ਅਤੇ ਫਿਜ਼ੀਕਲ ਪ੍ਰੀਖਿਆ ਦੇ ਮਾਪਦੰਡਾਂ ‘ਤੇ ਵਿਸਥਾਰ ਨਾਲ ਚਾਨਣਾ ਪਾਇਆ। ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਤੋਂ ਸਹਾਇਕ ਰਜਿਸਟਰਾਰ ਮੋਹਿਤ ਜੈਨ ਨੇ ਯੂਨੀਵਰਸਿਟੀ ਵੱਲੋਂ ਰੈਗੂਲਰ ਅਤੇ ਡਿਸਟੈਂਸ ਮੋਡ ਤਹਿਤ ਚਲਾਏ ਜਾ ਰਹੇ ਡਿਪਲੋਮਾ/ ਡਿਗਰੀ/ ਸਰਟੀਫਿਕੇਟ ਕੋਰਸਾਂ ਤੋਂ ਇਲਾਵਾ ਸਕਾਲਰਸ਼ਿਪ/ ਫੈਲੋਸ਼ਿਪ/ ਸਟਾਈਪੈਂਡ ਸਕੀਮਾਂ ਬਾਰੇ ਦੱਸਿਆ। ਰੂਰਲ ਡਿਵੈਲਪਮੈਂਟ ਐਂਡ ਸੈਲਫ ਇੰਪਲਾਇਮੈਂਟ ਟ੍ਰੇਨਿੰਗ ਇੰਸਟੀਚਿਊਟ ਤੋਂ ਡਾਇਰੈਕਟਰ ਸੰਜੀਪ ਕੁਮਾਰ ਚੌਹਾਨ ਨੇ ਸੰਸਥਾ ਵਿਖੇ ਚਲਾਏ ਜਾ ਰਹੇ ਕਿੱਤਾ-ਮੁਖੀ/ ਸਵੈ-ਰੁਜ਼ਗਾਰ ਕੋਰਸਾਂ ਬਾਰੇ ਜਾਣੂ ਕਰਵਾਇਆ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਲੰਧਰ ਤੋਂ ਕੈਰੀਅਰ ਕਾਊਂਸਲਰ ਗੌਰਵ ਕੁਮਾਰ ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਤੋਂ ਸੀਨੀਅਰ ਅਫਸਰ ਅਮ੍ਰਿਤਪਾਲ ਸਿੰਘ ਕਲਸੀ ਅਤੇ ਵਰੁਣ ਨਈਅਰ ਨੇ ਵੀ ਲਾਹੇਵੰਦ ਜਾਣਕਾਰੀ ਸਾਂਝੀ ਕੀਤੀ। ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਬਿਊਰੋ ਵੱਲੋਂ ਵਿਦਿਆਰਥੀਆਂ ਦੀ ਕਰੀਅਰ ਸਬੰਧੀ ਚੋਣ ਵਿੱਚ ਮਦਦ ਲਈ ਇਕ ਵਿਸ਼ੇਸ਼ ਪਹਿਲਕਦਮੀ ਤਹਿਤ ਤਿਆਰ ਕੀਤੀ ਵਿਲੱਖਣ ਕੈਰੀਅਰ ਬੁੱਕਲੈਟ ਬਾਰੇ ਵੀ ਵਿਸਥਾਰ ਨਾਲ ਦੱਸਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਅਫਸਰ ਨਰੇਸ਼ ਕੁਮਾਰ ਵੀ ਮੌਜੂਦ ਸਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


