ਜਲੰਧਰ, 21 ਮਾਰਚ : ਸ਼ਹਿਰ ਦੇ ਕਿਸ਼ਨਪੁਰਾ ਚੌਕ ਮਾਰਕੀਟ ਇਲਾਕੇ ਵਿੱਚ ਵਪਾਰੀ ਕਮਿਸ਼ਨ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਸਥਾਨਕ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਅਤੇ ਬਾਜ਼ਾਰ ਦੇ ਬਿਹਤਰ ਸੰਚਾਲਨ ਲਈ ਕਦਮ ਚੁੱਕਣਾ ਸੀ। ਮੀਟਿੰਗ ਵਿੱਚ ਇਲਾਕੇ ਦੇ ਵੱਡੀ ਗਿਣਤੀ ਵਿੱਚ ਵਪਾਰੀਆਂ ਨੇ ਹਿੱਸਾ ਲਿਆ ਅਤੇ ਆਪਣੀਆਂ ਦਿੱਕਤਾਂ ਕਮਿਸ਼ਨ ਦੇ ਸਾਹਮਣੇ ਰੱਖੀਆਂ। ਮੀਟਿੰਗ ਵਿੱਚ ਮੁੱਖ ਤੌਰ ‘ਤੇ ਬਾਜ਼ਾਰ ਵਿੱਚ ਪਾਰਕਿੰਗ, ਸਾਫ਼-ਸਫ਼ਾਈ, ਟ੍ਰੈਫਿਕ ਜਾਮ ਦੇ ਮੁੱਦੇ ਰੱਖੇ ਗਏ। ਵਪਾਰੀ ਕਮਿਸ਼ਨ ਦੇ ਮੈਂਬਰਾਂ ਅਤੇ ਹਾਜ਼ਰ ਅਧਿਕਾਰੀਆਂ ਨੇ ਵਪਾਰੀਆਂ ਦੇ ਸਾਰੇ ਮੁੱਦਿਆਂ ਨੂੰ ਬੜੀ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਇਨ੍ਹਾਂ ਮੁਸ਼ਕਲਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਤੁਰੰਤ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਇੰਦਰਵੰਸ਼ ਚੱਢਾ ਚੇਅਰਮੈਨ, ਟਰੇਡ ਕਮਿਸ਼ਨ, ਜਲੰਧਰ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਨੂੰ ਕਾਰੋਬਾਰ ਕਰਨ ਲਈ ਸੁਖਾਵਾਂ ਮਾਹੌਲ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਕਮਿਸ਼ਨ ਦੀ ਪਹਿਲੀ ਤਰਜੀਹ ਹੈ ਤਾਂ ਜੋ ਬਾਜ਼ਾਰ ਦਾ ਕਾਰੋਬਾਰ ਹੋਰ ਸੁਚਾਰੂ ਅਤੇ ਬਿਹਤਰ ਤਰੀਕੇ ਨਾਲ ਚੱਲ ਸਕੇ।ਇਸ ਮੌਕੇ ਕੌਂਸਲਰ ਅਮਿਤ ਢੱਲ, ਚੇਅਰਮੈਨ ਨਾਰਥ ਟਰੇਡ ਕਮਿਸ਼ਨ ਸੁਖਵਿੰਦਰ ਸਿੰਘ ਤੋਂ ਇਲਾਵਾ ਪ੍ਰਸ਼ਾਸਨ ਅਤੇ ਜੀ.ਐਸ.ਟੀ., ਪੀ. ਐਸ.ਪੀ.ਸੀ.ਐਲ., ਨਗਰ ਨਿਗਮ ਦੇ ਅਧਿਕਾਰੀ ਅਤੇ ਟਰੇਡ ਕਮਿਸ਼ਨ (ਨਾਰਥ) ਦੇ ਮੈਂਬਰ ਸੂਰਜ, ਕੁਨਾਲ ਖੰਨਾ, ਵਰਿੰਦਰ ਕੁਮਾਰ, ਦੀਪਕ ਸੇਠ ਅਤੇ ਆਕਾਸ਼ ਦੀਪ ਵੀ ਮੌਜੂਦ ਸਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


