ਚੰਡੀਗੜ੍ਹ, 14 ਮਈ 2025- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 74ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 156 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.9 ਕਿਲੋ ਹੈਰੋਇਨ, 1.5 ਕਿਲੋ ਅਫ਼ੀਮ ਅਤੇ 57920 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 74 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 11,051 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 490 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 125 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 529 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 113 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Share.

“I’m a Newswriter, “I write about the trending news events happening all over the world.

Leave A Reply