ਲੁਧਿਆਣਾ, 18 ਫਰਵਰੀ – ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਸਥਾਨਕ ਦਫ਼ਤਰ ਪੁਲਿਸ ਕਮਿਸ਼ਨਰ ਦੇ ਕਾਨਫਰੰਸ ਹਾਲ ਵਿਖੇ ਵਿਸ਼ੇਸ਼ ਲੋਕ ਅਦਾਲਤ ਦਾ ਸਫਲ ਆਯੋਜਨ ਕੀਤਾ ਗਿਆ ਜਿੱਥੇ ਬਹੁਗਿਣਤੀ ਲੋਕਾਂ ਨੇ ਆਪਸੀ ਸਹਿਮਤੀ ਨਾਲ ਆਪਣੇ ਕੇਸਾਂ ਦਾ ਨਿਪਟਾਰਾ ਕਰਵਾਇਆ। ਲੋਕ ਅਦਾਲਤ ਮੌਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਦੇ ਨਾਲ ਮੈਂਬਰ ਅਜਿੰਦਰਪਾਲ ਕੌਰ, ਸਹਾਇਕ ਕਮਿਸ਼ਨਰ (ਜਨਰਲ) ਪਾਇਲ ਗੋਇਲ, ਡਿਪਟੀ ਡਾਇਰੈਕਟਰ ਗੁਲਬਹਾਰ ਸਿੰਘ ਤੋਂ ਇਲਾਵਾ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਨਿਆਂ ਯਕੀਨੀ ਬਣਾਉਣ ‘ਤੇ ਕੇਂਦਰਿਤ ਹੈ ਜਿਸਦੇ ਤਹਿਤ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਕਰੀਬ 77 ਕੇਸ ਰੱਖੇ ਗਏ ਜਿਨ੍ਹਾਂ ਵਿੱਚੋਂ 47 ਕੇਸ਼ਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ। ਉਨ੍ਹਾਂ ਪੱਤਰਕਾਰਾਂ ਦੇ ਸੁਆਲਾਂ ਦਾ ਜੁਆਬ ਦਿੰਦਿਆਂ ਕਿਹਾ ਕਿ ਜ਼ਿਆਦਾਤਰ ਮਾਮਲੇ ਘਰੇਲੂ ਝਗੜਿਆਂ ਦੇ ਨਾਲ ਸਬੰਧਤ ਸਨ ਜਿਨ੍ਹਾਂ ਦੀ ਕੌਂਸਲਿੰਗ ਕਰਕੇ ਘਰ ਵਸਾਉਣ ਵਿੱਚ ਮਦਦ ਕੀਤੀ ਹੈ।ਉਨ੍ਹਾਂ ਦੁਹਰਾਇਆ ਕਿ ਇਸ ਲੋਕ ਅਦਾਲਤ ਦਾ ਮੁੱਖ ਮੰਤਵ ਔਰਤਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸਿੱਧਾ ਕਮਿਸ਼ਨ ਅਤੇ ਪੁਲਿਸ ਅਧਿਕਾਰੀਆਂ ਦੇ ਸਾਹਮਣੇ ਰੱਖਣ ਲਈ ਇੱਕ ਸਿੱਧਾ ਅਤੇ ਸੁਗਮ ਮੰਚ ਉਪਲਬਧ ਕਰਵਾਉਣਾ ਹੈ। ਇਸ ਦੌਰਾਨ ਲਗਾਏ ਗਏ ਮਾਮਲਿਆਂ ਦਾ ਮੌਕੇ ‘ਤੇ ਨਿਪਟਾਰਾ ਕਰਵਾਉਣ ਲਈ ਉੱਚ ਅਧਿਕਾਰੀ ਵੀ ਮੌਜੂਦ ਰਹੇ।ਚੇਅਰਪਰਸਨ ਗਿੱਲ ਨੇ ਅੱਗੇ ਦੱਸਿਆ ਕਿ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਗੁੰਝਲਦਾਰ ਸਮੱਸਿਆਵਾਂ ਦਾ ਤੁਰੰਤ ਹੱਲ ਕਰਵਾਉਣਾ ਕਮਿਸ਼ਨ ਦੀ ਪ੍ਰਾਥਮਿਕਤਾ ਹੈ। ਇਹ ਖੁੱਲਾ ਦਰਬਾਰ ਪੀੜਤ ਮਹਿਲਾਵਾਂ ਨੂੰ ਇਨਸਾਫ਼ ਦੁਆਉਣ ਵੱਲ ਇੱਕ ਮਹੱਤਵਪੂਰਨ ਕਦਮ ਸਿੱਧ ਹੋਵੇਗਾ।ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਹੋਰ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾਵੇਗਾ ਤਾਂ ਜੋ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਬੱਚਤ ਕੀਤੀ ਜਾ ਸਕੇ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਲੋਕ ਅਦਾਲਤ ਵਿੱਚ ਹਿੱਸਾ ਲੈ ਕੇ ਆਪਣੀਆਂ ਸਮੱਸਿਆਵਾਂ ਨੂੰ ਸਿੱਧਾ ਕਮਿਸ਼ਨ ਅੱਗੇ ਰੱਖਣ ਦਾ ਲਾਭ ਪ੍ਰਾਪਤ ਕਰ ਸਕਦੇ ਹਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


