ਲੁਧਿਆਣਾ, 7 ਫਰਵਰੀ – ਪੰਜਾਬ ਸਰਕਾਰ ਵੱਲੋਂ ਦੂਸਰੇ ਪੜਾਅ ਤਹਿਤ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸ਼ਰਧਾਲੂਆਂ ਲਈ ਲਾਹੇਵੰਦ ਸਿੱਧ ਹੋ ਰਹੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਅੱਜ ਅਮ੍ਰਿਤਸਰ ਲਈ ਸ਼ਰਧਾਲੂਆਂ ਦੇ ਜੱਥੇ ਨੂੰ ਰਵਾਨਾ ਕਰਦਿਆਂ ਕੀਤਾ। ਵਿਧਾਇਕ ਬੱਗਾ ਨੇ ਕਿਹਾ ਕਿ ਬਜ਼ੁਰਗ ਸ਼ਰਧਾਲੂਆਂ ਵੱਲੋਂ ਪੰਜਾਬ ਸਰਕਾਰ ਦੀ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਬੱਚਿਆਂ ਦੀ ਪੜਾਈ ਕਰਕੇ ਅਕਸਰ ਪਰਿਵਾਰਕ ਮੈਂਬਰਾਂ ਵੱਲੋਂ ਯਾਤਰਾ ’ਤੇ ਜਾਣ ਲਈ ਅਸਹਿਮਤੀ ਜਤਾਈ ਜਾਂਦੀ ਹੈ।ਵਿਧਾਇਕ ਬੱਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਤੀਰਥ ਯਾਤਰਾ ਨੂੰ ਸੁਖਾਵੀਂ ਬਣਾਉਣ ਲਈ ਸਾਰੇ ਪੁੱਖਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ ਤਾਂ ਜੋ ਬਜ਼ੁਰਗ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੱਗੇ ਦੱਸਿਆ ਕਿ ਆਪਣੀ ਰਜਿਸਟਰੇਸ਼ਨ ਪ੍ਰਕਿਰਿਆ ਮੁਕੰਮਲ ਕਰਵਾਉਣ ਉਪਰੰਤ ਅੱਜ ਕਰੀਬ 45 ਸ਼ਰਧਾਲੂ ਅਮ੍ਰਿਤਸਰ ਲਈ ਰਵਾਨਾ ਹੋਏ ਜਿਨ੍ਹਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਿਰ ਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਜਾਣੇ ਹਨ।ਵਿਧਾਇਕ ਮਦਨ ਲਾਲ ਬੱਗਾ ਨੇ ਦੱਸਿਆ ਕਿ ਧਾਰਮਿਕ ਸਥਾਨਾਂ ਦੀ ਯਾਤਰਾ ਦੌਰਾਨ ਰਿਹਾਇਸ਼ ਤੇ ਭੋਜਨ ਦਾ ਸਾਰਾ ਖਰਚ, ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।ਇਸ ਮੌਕੇ ਸੁਪਰਵਾਈਜਰ ਕੁਲਦੀਪ ਗਰਗ, ਸੰਜੇ ਢੀਂਗਰਾ, ਸੰਜੀਵ ਕੁਮਾਰ, ਮਨਦੀਪ ਸਿੰਘ, ਆਸ਼ਾ ਰਾਣੀ, ਸੁਨੀਤਾ ਰਾਣੀ, ਸੋਨੀਆ ਮਲਹੋਤਰਾ, ਕੈਲਾਸ਼, ਗਾਇਤਰੀ (ਬੀ ਐਲ ਓ), ਨਿਤੀਸ਼ (ਉੱਤਰੀ ਇੰਚਾਰਜ਼), ਸਰਬਜੀਤ, ਕੋਆਰਡੀਨੇਟਰ ਸੁਰਿੰਦਰ ਕੁਮਾਰ ਤੇ ਹੋਰ ਮੌਜੂਦ ਸਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


