ਬਠਿੰਡਾ, 2 ਮਾਰਚ 2026 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੁਬਈ ਵਿੱਚ ਫਸੇ ਬਠਿੰਡਾ ਦੇ ਪ੍ਰਿੰਸੀਪਲ ਜੋੜੇ ਦੀ ਸੁਰੱਖਿਅਤ ਵਾਪਸੀ ਲਈ ਭਾਰਤ ਦੇ ਵਿਦੇਸ਼ ਮੰਤਰੀ ਡਾਕਟਰ ਐਸ ਜੈਸ਼ੰਕਰ ਨੂੰ ਪੱਤਰ ਲਿਖਿਆ ਹੈ। ਸ਼ਹਿਰੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਾਜਨ ਗਰਗ ਦੇ ਦਖਲ ਤੋਂ ਬਾਅਦ ਪ੍ਰਧਾਨ ਰਾਜਾ ਵੜਿੰਗ ਨੇ ਇਹ ਪਹਿਲਕਦਮੀ ਕੀਤੀ ਹੈ । ਸੂਬਾ ਪ੍ਰਧਾਨ ਨੇ ਕਿਹਾ ਕਿ ਵਿਦੇਸ਼ ਮੰਤਰੀ ਅਤੇ ਕੇਂਦਰ ਸਰਕਾਰ ਨੂੰ ਖਾੜੀ ਮੁਲਕਾਂ ਵਿੱਚ ਫਸੇ ਭਾਰਤੀਆਂ ਨੂੰ ਆਪਣੇ ਮੁਲਕ ਲਿਆਉਣ ਲਈ ਤੁਰੰਤ ਢੁਕਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਜਿਨ੍ਹਾਂ ਵਿੱਚ ਐਸਐਸਡੀ ਕਾਲਜ ਦੀ ਪ੍ਰਿੰਸੀਪਲ ਨੀਰੂ ਗਰਗ ਅਤੇ ਉਨ੍ਹਾਂ ਦੇ ਪਤੀ ਪ੍ਰਵੀਨ ਗਰਗ ਸ਼ਾਮਿਲ ਹਨ। ਸ਼ਹਿਰੀ ਪ੍ਰਧਾਨ ਰਾਜੇ ਗਰਗ ਨੇ ਦੱਸਿਆ ਕਿ ਪ੍ਰਿੰਸੀਪਲ ਨੀਰੂ ਗਰਗ ਆਪਣੇ ਪਰਿਵਾਰ ਸਮੇਤ 23 ਫਰਵਰੀ ਨੂੰ ਦੁਬਈ ਗਈ ਸੀ ਜਿਸ ਨੇ 28 ਫਰਵਰੀ ਨੂੰ ਵਾਪਸ ਆਉਣਾ ਸੀ। ਜਦੋਂ ਉਹ ਹਵਾਈ ਅੱਡੇ ’ਤੇ ਗਈ ਤਾਂ ਹਵਾਈ ਅੱਡਾ ਬੰਦ ਕਰ ਦਿੱਤਾ ਗਿਆ ਸੀ। ਪ੍ਰਿੰਸੀਪਲ ਨੀਰੂ ਗਰਗ ਨੇ ਵੀਡੀਓ ਜ਼ਰੀਏ ਭਾਰਤ ਸਰਕਾਰ ਨੂੰ ਕਿਹਾ ਹੈ ਕਿ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਮਦਦ ਕੀਤੀ ਜਾਵੇ। ਪ੍ਰਿੰ. ਗਰਗ ਨੇ ਕਿਹਾ ਕਿ ਉਹ ਮਦਦ ਲਈ ਭਾਰਤੀ ਅੰਬੈਸੀ ਦੇ ਦਫ਼ਤਰ ਵੀ ਗਏ ਪਰ ਉਹ ਵੀ ਬੰਦ ਸੀ। ਨੂੰ ਸ਼ਨਿਚਰਵਾਰ ਅੱਧੀ ਰਾਤ ਇੱਕ ਹੋਟਲ ’ਚ ਕਮਰਾ ਮਿਲਿਆ ਸੀ ਅਤੇ ਹੁਣ ਉਨ੍ਹਾਂ ਨੂੰ ਹੋਟਲ ਖਾਲੀ ਕਰਨ ਲਈ ਕਹਿ ਦਿੱਤਾ ਗਿਆ ਹੈ। ਪ੍ਰਿੰਸੀਪਲ ਨੇ ਕਿਹਾ ਕਿ ਉਨ੍ਹਾਂ ਕੋਲ ਹੁਣ ਨਾ ਤਾਂ ਪੈਸੇ ਬਚੇ ਹਨ ਅਤੇ ਦਵਾਈਆਂ ਵੀ ਖ਼ਤਮ ਹੋ ਚੁੱਕੀਆਂ ਹਨ। ਰਾਜਨ ਗਰਗ ਨੇ ਕਿਹਾ ਕਿ ਬਠਿੰਡਾ ਦੇ ਇਸ ਪਤੀ ਪਤਨੀ ਜੋੜੇ ਨੂੰ ਦੇਸ਼ ਵਾਪਸ ਲਿਆਉਣ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਉਹਨਾਂ ਦੀ ਸੁਰੱਖਿਆ ਨੂੰ ਕੋਈ ਖਤਰਾ ਨਾ ਖੜ੍ਹਾ ਹੋਵੇ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


