ਖੰਨਾ, (ਲੁਧਿਆਣਾ), 19 ਅਪ੍ਰੈਲ:ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਵੀਂ ਆਬਾਦੀ ਖੰਨਾ ਸਥਿਤ ਸ਼੍ਰੀ ਵਿਸ਼ਵਕਰਮਾ ਮੰਦਰ ਵਿਖੇ ਸ਼੍ਰੀ ਵਿਸ਼ਵਕਰਮਾ ਐਜ਼ੂਕੇਸ਼ਨਲ ਐਂਡ ਵੈਲਫੇਅਰ ਸਭਾ ਖੰਨਾ ਵੱਲੋਂ 10ਵਾਂ ਭਗਵਾਨ ਸ਼੍ਰੀ ਵਿਸ਼ਵਕਰਮਾ ਮੂਰਤੀ ਸਥਾਪਨਾ ਦਿਵਸ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸੂਈ ਤੋਂ ਲੈ ਕੇ ਰਾਕਟ ਤੱਕ ਦਾ ਜੋ ਨਿਰਮਾਣ ਹੋਇਆ ਹੈ, ਉਹ ਸਭ ਭਗਵਾਨ ਸ਼੍ਰੀ ਵਿਸ਼ਵਕਰਮਾ ਜੀ ਦੀ ਹੀ ਦੇਣ ਹੈ। ਉਨ੍ਹਾਂ ਕਿਹਾ ਕਿ ਚੰਗੀ ਸਕਿੱਲ ਡਿਵੈਲਪਮੈਂਟ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਤਕਨੀਕੀ ਸਿੱਖਿਆ ਬਾਰੇ ਵੱਡੇ ਫੈਸਲੇ ਲਏ ਹਨ ਤਾਂ ਜੋ ਨੌਜਵਾਨ ਪੀੜ੍ਹੀ ਲਈ ਸਵੈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ।ਸੌਂਦ ਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਆਦਿ ਦਾ ਤਿਆਗ ਕਰਕੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਨੂੰ ਸਹਿਯੋਗ ਦੇਣ। ਇਸ ਮੌਕੇ ਕੈਬਨਿਟ ਮੰਤਰੀ ਸੌਂਦ ਨੇ ਮੰਦਰ ਕਮੇਟੀ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਮੰਦਰ ਦੀ ਪਾਰਕਿੰਗ ਲਈ ਜਗ੍ਹਾ ਦੀ ਸਾਰਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਮੰਦਰ ਦੇ ਕਮਿਊਨਿਟੀ ਹਾਲ ਲਈ ਪਿਛਲੇ ਵਰ੍ਹੇ ਦੌਰਾਨ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਸੀ। ਉਨ੍ਹਾਂ ਮੰਦਰ ਦੇ ਕਮਿਊਨਿਟੀ ਹਾਲ ਦੇ ਚੱਲ ਰਹੇ ਹੋਰ ਕਾਰਜਾਂ ਲਈ ਜਲਦ ਹੀ 5 ਲੱਖ ਰੁਪਏ ਦੀ ਹੋਰ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਵਿਸ਼ਵਕਰਮਾ ਮੰਦਰ ਦੀ ਪ੍ਰਬੰਧਕ ਕਮੇਟੀ ਵੱਲੋਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਆਰਗੇਨਾਈਜ਼ੇਸ਼ਨ ਖੰਨਾ ਅਤੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਦੇ ਪ੍ਰਧਾਨ ਭੁਪਿੰਦਰ ਸਿੰਘ ਸੌਂਦ ਨੇ ਵੀ ਸ਼ਿਰਕਤ ਕੀਤੀ।ਇਸ ਮੌਕੇ ਸ਼੍ਰੀ ਵਿਸ਼ਵਕਰਮਾ ਐਜ਼ੂਕੇਸ਼ਨਲ ਐਂਡ ਵੈਲਫੇਅਰ ਸਭਾ ਖੰਨਾ ਦੇ ਪ੍ਰਧਾਨ ਬਲਵਿੰਦਰ ਸਿੰਘ ਸੌਂਦ, ਇੰਦਰਜੀਤ ਸਿੰਘ ਸੋਹਲ, ਸ਼੍ਰੀ ਵਿਸ਼ਵਕਰਮਾ ਮੰਦਰ ਕਮੇਟੀ ਪਟਿਆਲਾ ਦੇ ਪ੍ਰਧਾਨ ਸਰਬਜੀਤ ਸਿੰਘ ਧੀਮਾਨ, ਖਾਟੂ ਸ਼ਿਆਮ ਮੰਦਰ ਖੰਨਾ ਦੇ ਪ੍ਰਧਾਨ ਸੁਨੀਲ ਕੁਮਾਰ ਗੁਪਤਾ, ਗੁਰਦੁਆਰਾ ਕਲਗੀਧਰ ਖੰਨਾ ਦੇ ਸਕੱਤਰ ਅਵਤਾਰ ਸਿੰਘ ਕੈਂਥ ਤੇ ਰਵਿੰਦਰ ਸਿੰਘ ਚਾਨਾ, ਸਮਾਸਸੇਵੀ ਹੰਸ ਰਾਜ ਬਿਰਾਨੀ ਤੇ ਰਾਹੁਲ ਗਰਗ ਬਾਵਾ, ਸ਼੍ਰੀ ਵਿਸ਼ਵਕਰਮਾ ਰਾਮਗੜ੍ਹੀਆਂ ਸਭਾ ਖੰਨਾ-ਭੱਟੀਆ ਦੇ ਚੇਅਰਮੈਨ ਪੁਸ਼ਕਰਰਾਜ ਸਿੰਘ ਰੂਪਰਾਏ, ਮੀਤ ਪ੍ਰਧਾਨ ਵਰਿੰਦਰ ਸਿੰਘ ਦਹੇਲੇ, ਸ਼੍ਰੀ ਵਿਸ਼ਵਕਰਮਾ ਮੰਦਰ ਕਮੇਟੀ ਦੋਰਾਹਾ ਦੇ ਪ੍ਰਧਾਨ ਹਰਵਿੰਦਰ ਸਿੰਘ, ਵਿਸ਼ਵਕਰਮ ਮੰਦਰ ਕਮੇਟੀ ਭਾਦਸੋਂ ਦੇ ਪ੍ਰਧਾਨ ਮਨਪ੍ਰੀਤ ਸਿੰਘ (ਕਰਤਾਰ ਕੰਬਾਇਨ), ਸ਼੍ਰੀ ਵਿਸ਼ਵਕਰਮਾ ਸਭਾ ਮਲੇਰਕੋਟਲਾ ਦੇ ਪ੍ਰਧਾਨ ਦਵਿੰਦਰ ਸਿੰਘ ਮਠਾੜੂ, ਭਗਵਾਨ ਸ਼੍ਰੀ ਵਿਸ਼ਵਕਰਮਾ ਸਭਾ ਰਾਜਪੁਰਾ ਦੇ ਪ੍ਰਧਾਨ ਰਣਜੀਤ ਸਿੰਘ, ਸ਼੍ਰੀ ਵਿਸ਼ਵਕਰਮਾ ਮੰਦਰ ਕਮੇਟੀ ਭਵਾਨੀਗੜ੍ਹ ਦੇ ਪ੍ਰਧਾਨ ਜਸਵਿੰਦਰ ਸਿੰਘ ਮੂਧੜ, ਸ਼੍ਰੀ ਵਿਸ਼ਵਕਰਮਾ ਮੰਦਰ ਕਮੇਟੀ ਨਾਭਾ ਦੇ ਚੇਅਰਮੈਨ ਭਗਵੰਤ ਸਿੰਘ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਮੌਜੂਦ ਸਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


