ਚੰਡੀਗੜ੍ਹ, 7 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 46ਵੇਂ ਦਿਨ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 471 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।ਅੱਜ 46ਵੇਂ ਦਿਨ, ਪੁਲਿਸ ਟੀਮਾਂ ਨੇ 163 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹਥਿਆਰ ਬਰਾਮਦ ਕੀਤੇ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ 13,208 ਕੀਤੀਆਂ ਗਈਆਂ ਹਨ।ਇਸ ਤੋਂ ਇਲਾਵਾ, 76 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 116 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ।ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੱੁਧ’ ਨੂੰ 371ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਵਿੱਚ ਸ਼ਨੀਵਾਰ ਨੂੰ 72 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.3 ਕਿਲੋ ਹੈਰੋਇਨ, 7 ਕਿਲੋਗ੍ਰਾਮ ਗਾਂਜਾ, 109 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਸਿਰਫ 371 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 52,527 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 34 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


