ਚੰਡੀਗੜ੍ਹ 29 ਮਾਰਚ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ ਕਿਚਲੂ ਨਗਰ, ਥਾਣਾ ਪੀਏਯੂ ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬੈਂਕ ਕਲੋਨੀ ਨੂਰਵਾਲਾ ਰੋਡ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ, ਜਿਸ ਦੀ ਜਾਂਚ ਏਐਸਆਈ ਲਖਵਿੰਦਰ ਸਿੰਘ ਨੂੰ ਸੌਂਪੀ ਗਈ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਦੀ ਭੈਣ ਅਤੇ ਮਾਂ ਨੂੰ ਇਸ ਮਾਮਲੇ ਵਿੱਚ ਨਾ ਫਸਾਉਣ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।ਸ਼ਿਕਾਇਤਕਰਤਾ ਨੇ ਗੈਰ-ਕਾਨੂੰਨੀ ਰਿਸ਼ਵਤ ਨਾ ਦੇਣ ਲਈ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਦੀ ਅਗਲੇਰੀ ਜਾਂਚ ਜਾਰੀ ਹੈ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


