ਲੁਧਿਆਣਾ, 23 ਦਸੰਬਰ (000) – ਜਲ ਸਪਲਾਈ ਅਤੇ ਸੀਵਰੇਜ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਵੱਲ ਇੱਕ ਕਦਮ ਵਧਾਉਂਦੇ ਹੋਏ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 8 ਅਧੀਨ ਕਬੀਰ ਨਗਰ ਅਤੇ ਹੋਰ ਨੇੜਲੇ ਇਲਾਕਿਆਂ ਵਿੱਚ ਸੀਵਰੇਜ ਲਾਈਨ ਪਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਵਿਧਾਇਕ ਬੱਗਾ ਨੇ ਦੱਸਿਆ ਕਿ ਪਿਛਲੇ ਕਰੀਬ 4 ਦਹਾਕਿਆਂ ਬਾਅਦ ਇੱਥੇ ਸੀਵਰੇਜ ਪਾਇਆ ਜਾ ਰਿਹਾ ਹੈ। ਸਥਾਨਕ ਲੋਕ ਸੀਵਰੇਜ ਜਾਮ ਦੀ ਸਮੱਸਿਆ ਕਾਰਨ ਨਰਕ ਭਰੀ ਜਿੰਦਗੀ ਜਿਉਣ ਲਈ ਮਜ਼ਬੂਰ ਸਨ। ਉਨ੍ਹਾਂ ਦੱਸਿਆ ਕਿ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ ਅਤੇ ਹੁਣ ਕਰੀਬ 49.50 ਲੱਖ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।ਵਿਧਾਇਕ ਬੱਗਾ ਨੇ ਕਿਹਾ ਕਿ ਹਲਕਾ ਉੱਤਰੀ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਵਿੱਚ ਹੋਰ ਤੇਜੀ ਲਿਆਂਦੀ ਜਾ ਰਹੀ ਹੈ ਤਾਂ ਜੋ ਵਸਨੀਕਾਂ ਨੂੰ ਇਸਦਾ ਲਾਭ ਹੋ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ ਜਿਸਦੇ ਤਹਿਤ ਨੀਲਾ ਕਾਰਡ, ਪੈਨਸ਼ਨ ਅਤੇ ਰਿਹਾਇਸ਼ ਯੋਜਨਾ ਸਮੇਤ ਹੋਰ ਯੋਜਨਾਵਾਂ ਤੋਂ ਵਾਂਝੇ ਰਹਿਣ ਵਾਲਿਆਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਵੀ ਇਸ ਯੋਜਨਾ ਦਾ ਲਾਭ ਮਿਲ ਸਕੇ।ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ, ਮਿਆਰੀ ਸਿੱਖਿਆ ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।ਇਸ ਮੌਕੇ ਕੌਸ਼ਲਰ ਅਮਨ ਬੱਗਾ, ਐਸ.ਡੀ.ਓ ਸੁਖਦੀਪ ਸਿੰਘ, ਜੇ.ਈ. ਹਿਮਾਂਸ਼ੂ, ਨਰਿੰਦਰ ਬਿੱਟੂ, ਚਾਂਦੀ ਵੜੈਚ, ਬਿੱਲੂ ਡੰਗ, ਵਿਸ਼ਾਲ ਪਰੂਥੀ, ਪਰਦੀਪ ਕੁਮਾਰ, ਸੰਨੀ ਮਹਿਰਾ, ਦਵਿੰਦਰ ਜੱਸੀ, ਮੋਨੂੰ ਡੰਗ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


