ਲੁਧਿਆਣਾ, 19 ਅਗਸਤ:

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਨੇ ਆਪਣੀ ਸੀ.ਐਸ.ਆਰ. ਪਹਿਲਕਦਮੀ ‘ਖੇਲ ਪ੍ਰੋਸਥਨ’ ਤਹਿਤ ਨੌਜਵਾਨਾਂ ਵਿੱਚ ਖੇਡਾਂ ਅਤੇ ਖਾਸ ਕਰਕੇ ਬੈਡਮਿੰਟਨ ਨੂੰ ਉਤਸ਼ਾਹਿਤ ਕਰਨ ਲਈ 5 ਲੱਖ ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਹੈ। ਇਸ ਸਬੰਧੀ 5 ਲੱਖ ਰੁਪਏ ਦਾ ਚੈੱਕ ਵੀ.ਐਸ.ਐਸ.ਐਲ. ਦੇ ਸੀ.ਐਸ.ਆਰ. ਮੁਖੀ ਸ੍ਰੀ ਅਮਿਤ ਧਵਨ ਵੱਲੋਂ ਜ਼ਿਲ੍ਹਾ ਬੈਡਮਿੰਟਨ ਮੁਕਾਬਲਿਆਂ ਲਈ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ, ਆਈ.ਏ.ਐਸ. ਨੂੰ ਸੌਂਪਿਆ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਵੀ.ਐਸ.ਐਸ.ਐਲ. ਦੇ ਚੇਅਰਮੈਨ ਸ੍ਰੀ ਸਚਿਤ ਜੈਨ ਅਤੇ ਕਾਰਜਕਾਰੀ ਨਿਰਦੇਸ਼ਕ ਸ੍ਰੀਮਤੀ ਸੌਮਿਆ ਜੈਨ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਅਜਿਹੀਆਂ ਪਹਿਲਕਦਮੀਆਂ ਨੂੰ ਲਗਾਤਾਰ ਅੱਗੇ ਵਧਾਉਣ ਲਈ ਸ੍ਰੀ ਅਮਿਤ ਧਵਨ ਅਤੇ ਵੀ.ਐਸ.ਐਸ.ਐਲ. ਦੀ ਸ਼ਲਾਘਾ ਕੀਤੀ।

ਸ੍ਰੀ ਅਮਿਤ ਧਵਨ ਨੇ ਲੁਧਿਆਣਾ ਬੈਡਮਿੰਟਨ ਐਸੋਸੀਏਸ਼ਨ (ਐਲ.ਬੀ.ਏ.) ਦੀ ਸ੍ਰੀਮਤੀ ਸੁਲਭਾ ਜਿੰਦਲ ਅਤੇ ਸਮੁੱਚੀ ਟੀਮ ਦਾ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਹਿਯੋਗ ਦੇਣ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵੀ.ਐਸ.ਐਸ.ਐਲ. ਆਪਣੇ ਚੇਅਰਮੈਨ ਸ੍ਰੀ ਸਚਿਤ ਜੈਨ ਦੀ ਅਗਵਾਈ ਅਤੇ ਮਾਰਗਦਰਸ਼ਨ ਹੇਠ ਖੇਡਾਂ ਦੇ ਵਿਕਾਸ ਲਈ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ 10 ਸਕੂਲਾਂ ਵਿੱਚ ਬਾਸਕਟਬਾਲ ਨੂੰ ਉਤਸ਼ਾਹਿਤ ਕਰਨ ਲਈ ‘ਲੁਧਿਆਣਾ ਕੇਅਰਜ਼’ ਨੂੰ 10 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਸ ਪ੍ਰੋਜੈਕਟ ਤਹਿਤ ਬਾਸਕਟਬਾਲ ਟ੍ਰੇਨਰ ਸਕੂਲੀ ਵਿਦਿਆਰਥੀਆਂ ਨੂੰ ਨਿਯਮਤ ਸਿਖਲਾਈ ਪ੍ਰਦਾਨ ਕਰਨਗੇ।

ਇਸ ਤੋਂ ਇਲਾਵਾ, ਨੌਜਵਾਨਾਂ ਲਈ ਫੁੱਟਬਾਲ ਨੂੰ ਕਰੀਅਰ ਵਜੋਂ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵੀ.ਐਸ.ਐਸ.ਐਲ. ਵੱਲੋਂ ‘ਇੰਡੀਆ ਖੇਲੋ ਫੁੱਟਬਾਲ’ ਨੂੰ 10 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਹ ਪ੍ਰੋਜੈਕਟ ਖੇਡ ਵਿਭਾਗ ਅਤੇ ‘ਇੰਡੀਆ ਖੇਲੋ ਫੁੱਟਬਾਲ’ ਦੇ ਸਹਿਯੋਗ ਨਾਲ ਲਾਗੂ ਕੀਤਾ ਜਾਵੇਗਾ।

ਵੀ.ਐਸ.ਐਸ.ਐਲ. ਨੇ ਕਿਹਾ ਕਿ ਖੇਡਾਂ ਰਾਹੀਂ ਨੌਜਵਾਨਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਵਿਕਸਿਤ ਕਰਨ ਲਈ ਕੰਪਨੀ ਭਵਿੱਖ ਵਿੱਚ ਵੀ ਅਜਿਹੀਆਂ ਸਮਾਜਿਕ ਅਤੇ ਖੇਡ-ਕੇਂਦਰਿਤ ਪਹਿਲਕਦਮੀਆਂ ਨੂੰ ਜਾਰੀ ਰੱਖੇਗੀ।

Share.

“I’m a Newswriter, “I write about the trending news events happening all over the world.

Leave A Reply