ਜਲੰਧਰ, 3 ਦਸੰਬਰ : ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਜਲੰਧਰ ਵਿੱਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਸੀਨੀਅਰ ਪੀ.ਸੀ.ਐਸ. ਅਧਿਕਾਰੀ ਮੈਡਮ ਨਯਨ ਜੁਆਇੰਟ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਪੰਜਾਬ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਜਲੰਧਰ ’ਚ ਜ਼ਿਲ੍ਹਾ ਪ੍ਰੀਸ਼ਦ ਦੇ 21 ਜ਼ੋਨਾਂ ਅਤੇ 11 ਪੰਚਾਇਤ ਸੰਮਤੀਆਂ ਦੇ 188 ਜ਼ੋਨਾਂ ਦੀਆਂ ਚੋਣਾਂ ਕਰਵਾਈਆਂ ਜਾਣੀਆਂ ਹਨ।
ਚੋਣਾਂ ਸਬੰਧੀ ਕਿਸੇ ਵੀ ਜਾਣਕਾਰੀ/ਸੂਚਨਾ ਲਈ ਚੋਣ ਆਬਜ਼ਰਵਰ ਦੀ ਈ-ਮੇਲ ਆਈ.ਡੀ. obszilaparishad2025@gmail.com ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਸਥਿਤ ਕਮਰਾ ਨੰ. 116 ਵਿਖੇ ਦੁਪਹਿਰ 2 ਤੋਂ ਸ਼ਾਮ 4 ਵਜੇ ਤੱਕ ਚੋਣਾਂ ਸਬੰਧੀ ਸ਼ਿਕਾਇਤਾਂ ਦੀ ਸੁਣਵਾਈ ਵੀ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਚੋਣ ਆਬਜ਼ਵਰ ਨੇ ਅੱਜ ਜਲੰਧਰ ਪਹੁੰਚਣ ਉਪਰੰਤ ਕੋਰਟ ਰੂਮ, ਉਪ ਮੰਡਲ ਮੈਜਿਸਟ੍ਰੇਟ ਜਲੰਧਰ-2 ਵਿਖੇ ਪੰਚਾਇਤ ਸੰਮਤੀ ਜਲੰਧਰ ਪੱਛਮੀ ਲਈ ਚੱਲ ਰਹੀ ਨਾਮਜ਼ਦਗੀ ਪ੍ਰਕਿਰਿਆ ਦਾ ਜਾਇਜ਼ਾ ਵੀ ਲਿਆ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


