ਚੰਡੀਗੜ੍ਹ 20 ਜੁਲਾਈ 2025: ਆਪ ਪ੍ਰਧਾਨ ਅਮਨ ਅਰੋੜਾ ਨੇ ਅਨਮੋਲ ਗਗਨ ਮਾਨ ਦੇ ਅਸਤੀਫ਼ੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਅਨਮੋਲ ਦਾ ਅਸਤੀਫ਼ਾ ਨਾ ਮਨਜ਼ੂਰ ਕਰ ਦਿੱਤਾ ਹੈ, ਜਿਸਨੂੰ ਅਨਮੋਲ ਨੇ ਸਵੀਕਾਰ ਕਰ ਲਿਆ ਹੈ। ਮਤਲਬ ਕਿ ਅਨਮੋਲ ਵਿਧਾਇਕ ਬਣੇ ਰਹਿਣਗੇ। ਅਮਨ ਅਰੋੜਾ ਨੇ ਟਵੀਟ ਕਰਕੇ ਲਿਖਿਆ ਕਿ, ਅੱਜ ਅਨਮੋਲ ਗਗਨ ਮਾਨ ਨਾਲ ਪਰਿਵਾਰਿਕ ਮਾਹੌਲ ਵਿੱਚ ਮੁਲਾਕਾਤ ਹੋਈ। ਵਿਧਾਇਕਾ ਵੱਜੋਂ ਓਹਨਾ ਦੇ ਅਸਤੀਫ਼ੇ ਨੂੰ ਪਾਰਟੀ ਵੱਲੋਂ ਨਾਮਨਜ਼ੂਰ ਕਰਨ ਦਾ ਫੈਸਲਾ ਸੁਣਾਇਆ ਜਿਸ ਨੂੰ ਉਨ੍ਹਾਂਨੇ ਸਵੀਕਾਰ ਕੀਤਾ। ਮਿਲ ਕੇ ਪਾਰਟੀ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣ ਕਿਹਾ। ਅਨਮੋਲ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਪਰਿਵਾਰ ਦਾ ਹਿੱਸਾ ਸੀ, ਹਨ ਅਤੇ ਬਣੇ ਰਹਿਣਗੇ।
Trending
- ਪ੍ਰਵਾਸੀ ਮਜ਼ਦੂਰਾਂ ਨੂੰ ਸੌਂਪਿਆ ਜ਼ਰੂਰੀ ਸਮਾਨ
- ਚੇਅਰਮੈਨ ਗਿੱਲ ਵੱਲੋਂ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ*
- ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ
- ਲੁਧਿਆਣਾ ਵਿੱਚ ਗਲਾਡਾ ਦੀ ਵੱਡੀ ਕਾਰਵਾਈ, 5 ਅਣਅਧਿਕਾਰਤ ਕਲੋਨੀਆਂ ਢਾਹੀਆਂ
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ


