ਨਵੀਂ ਦਿੱਲੀ/ਚੰਡੀਗੜ੍ਹ, 5 ਫਰਵਰੀ 2026: ਭਾਰਤ ਅਤੇ ਅਮਰੀਕਾ ਵਿਚਾਲੇ ਹੋਏ ਅੰਤਰਿਮ ਵਪਾਰ ਸਮਝੌਤੇ ਨੂੰ ਲੈ ਕੇ ਭਾਰਤੀ ਕਿਸਾਨਾਂ, ਖਾਸ ਕਰਕੇ ਪੰਜਾਬ ਦੇ ਡੇਅਰੀ ਉਤਪਾਦਕਾਂ ਵਿੱਚ ਪੈਦਾ ਹੋਈ ਚਿੰਤਾ ਨੂੰ ਕੇਂਦਰੀ ਵਣਜ ਮੰਤਰੀ ਪੀਯੂਸ਼ ਗੋਇਲ ਨੇ ਲੋਕ ਸਭਾ ਵਿੱਚ ਦਿੱਤੇ ਬਿਆਨ ਰਾਹੀਂ ਦੂਰ ਕਰਨ ਦੀ ਕੋਸ਼ਿਸ਼ ਕੀਤੀ ਹੈ।ਅਮਰੀਕੀ ਖੇਤੀ ਮੰਤਰੀ ਬਰੂਕ ਰੌਲਿੰਸ ਦੇ ਬਿਆਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਅਤੇ ਵਿਰੋਧੀ ਧਿਰਾਂ ਨੇ ਖਦਸ਼ਾ ਜਤਾਇਆ ਸੀ ਕਿ ਸਬਸਿਡੀ ਵਾਲੇ ਅਮਰੀਕੀ ਉਤਪਾਦ ਭਾਰਤੀ ਬਾਜ਼ਾਰ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਪੀਯੂਸ਼ ਗੋਇਲ ਨੇ ਸਪੱਸ਼ਟ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨਾਂ ਦੇ ਹਿੱਤਾਂ ਨਾਲ ਕਦੇ ਸਮਝੌਤਾ ਨਹੀਂ ਕੀਤਾ।ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਖੇਤੀ ਅਤੇ ਡੇਅਰੀ ਵਸਤੂਆਂ ਨੂੰ ਛੋਟਾਂ ਦੇ ਦਾਇਰੇ ਤੋਂ ਬਾਹਰ ਰੱਖਿਆ ਗਿਆ ਹੈ। ਸਰਕਾਰ ਅਨੁਸਾਰ, ਕਿਸੇ ਵੀ ਟੈਰਿਫ (ਟੈਕਸ) ਵਿੱਚ ਕਮੀ ਸਿਰਫ਼ ਗੈਰ-ਸੰਵੇਦਨਸ਼ੀਲ ਸ਼੍ਰੇਣੀਆਂ ਤੱਕ ਸੀਮਤ ਹੈ, ਤਾਂ ਜੋ ਘਰੇਲੂ ਕਿਸਾਨਾਂ ਨੂੰ ਅਨੁਚਿਤ ਮੁਕਾਬਲੇ ਤੋਂ ਬਚਾਇਆ ਜਾ ਸਕੇ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


