ਜਲੰਧਰ, 15 ਫਰਵਰੀ : ਡਿਪਟੀ ਕਮਿਸ਼ਨਰ (ਆਬਕਾਰੀ) ਐਸ.ਕੇ. ਗਰਗ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਆਬਕਾਰੀ ਵਿਭਾਗ ਵੱਲੋਂ ਜਲੰਧਰ ਵਿੱਚ ਦੋ ਛਾਪੇਮਾਰੀਆਂ ਦੌਰਾਨ ਵੱਡੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਅਤੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਾਰਵਾਈ ਸਹਾਇਕ ਕਮਿਸ਼ਨਰ (ਆਬਕਾਰੀ), ਜਲੰਧਰ ਰੇਂਜ-2, ਨਵਜੀਤ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ।
ਪਹਿਲੀ ਛਾਪੇਮਾਰੀ ਦੌਰਾਨ ਆਬਕਾਰੀ ਅਧਿਕਾਰੀ ਜਸਪ੍ਰੀਤ ਸਿੰਘ, ਸਰਕਲ ਬਸਤੀ ਬਾਵਾ ਖੇਲ ਦੇ ਆਬਕਾਰੀ ਇੰਸਪੈਕਟਰ ਮਨਜੀਤ ਸਿੰਘ ਢੀਂਡਸਾ ਦੀ ਟੀਮ ਵੱਲੋਂ ਆਬਕਾਰੀ ਪੁਲਿਸ ਦੇ ਨਾਲ ਸੂਚਨਾ ਦੇ ਆਧਾਰ ’ਤੇ ਕਪੂਰਥਲਾ ਰੋਡ, ਬਸਤੀ ਬਾਵਾ ਖੇਲ ਦੇ ਰਾਜ ਨਗਰ ਵਿੱਚ ਇੱਕ ਜੂਸ ਕਾਰਨਰ ਦੇ ਪਿਛਲੇ ਪਾਸੇ ਸਥਿਤ ਇੱਕ ਦੁਕਾਨ ਦੇ ਬੇਸਮੈਂਟ ਵਿੱਚ ਤਲਾਸ਼ੀ ਲਈ ਗਈ। ਚੈਕਿੰਗ ਦੌਰਾਨ, 230 ਨਿਪਸ (41.4 ਲੀਟਰ) ‘ਪੰਜਾਬ ਕਿੰਗ’ ਸ਼ਰਾਬ ਬਰਾਮਦ ਕੀਤੀ ਗਈ। ਮੁਲਜ਼ਮ ਬਲਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਬਸਤੀ ਬਾਵਾ ਖੇਲ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਐਫ.ਆਈ.ਆਰ. ਨੰਬਰ 36 ਮਿਤੀ 14.02.2026 ਥਾਣਾ ਬਸਤੀ ਬਾਵਾ ਖੇਲ ਵਿਖੇ ਦਰਜ ਕੀਤੀ ਗਈ ਹੈ।
ਇੱਕ ਹੋਰ ਕਾਰਵਾਈ ਵਿੱਚ ਆਬਕਾਰੀ ਸਰਕਲ ਜਲੰਧਰ ਉੱਤਰੀ ਦੇ ਆਬਕਾਰੀ ਇੰਸਪੈਕਟਰ ਸੋਮੰਤ ਮਾਹੀ ਵੱਲੋਂ ਪੁਲਿਸ ਸਟੇਸ਼ਨ ਮਕਸੂਦਾਂ ਦੀ ਸਥਾਨਕ ਪੁਲਿਸ ਦੇ ਨਾਲ ਪਿੰਡ ਕਾਨਪੁਰ ਵਿੱਚ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਟੀਮ ਨੇ 57 ਪਿੰਟਸ (21.375 ਲਿਟਰ) ‘ਪੰਜਾਬ ਕਿੰਗ’ ਸ਼ਰਾਬ ਬਰਾਮਦ ਕੀਤੀ। ਮੁਲਜ਼ਮ ਗੋਪੀ ਭਗਤ, ਪੱਛਮੀ ਮਨੋਹਰਪੁਰ, ਮਧੇਪੁਰਾ (ਬਿਹਾਰ) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੁਲਿਸ ਸਟੇਸ਼ਨ ਮਕਸੂਦਾਂ ਵਿਖੇ ਐਫ.ਆਈ.ਆਰ. ਦਰਜ ਕੀਤੀ ਜਾ ਰਹੀ ਹੈ।
ਸਹਾਇਕ ਕਮਿਸ਼ਨਰ ਨਵਜੀਤ ਸਿੰਘ ਨੇ ਦੁਹਰਾਇਆ ਕਿ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਵਿਰੁੱਧ ਆਉਣ ਵਾਲੇ ਦਿਨਾਂ ਵਿੱਚ ਵੀ ਸਖ਼ਤ ਕਾਰਵਾਈ ਜਾਰੀ ਰਹੇਗੀ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


