ਬਟਾਲਾ, 25  : ਜੂਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਸੁਪਨੇ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਉਦੇਸ਼ ਦੀ ਪੂਰਤੀ ਹਿੱਤ ਸੂਬੇ ਨਹਿਰੀ ਖਾਲਿਆਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ।

ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸ ਭਗਵੰਤ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਹਿਰਾਂ ਦੀਆਂ ਟੇਲਾਂ ਤੱਕ ਸਿੰਚਾਈ ਲਈ ਸਮੇਂ ਸਿਰ ਅਤੇ ਪੂਰਾ ਪਾਣੀ ਮੁਹਈਆ ਕਰਵਾਉਣ ਨਾਲ ਕਿਸਾਨਾਂ ਵਿੱਚ ਖੁਸ਼ੀ ਪਾ ਜਾ ਰਹੀ ਹੈ ਤੇ ਕਿਸਾਨਾਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਹੈ। ਉਨਾਂ ਦੱਸਿਆ ਕਿ ਝੋਨੇ ਲਾਉਣ ਲਈ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਈ ਗਈ ਹੈ ਅਤੇ ਕਿਸਾਨਾਂ ਨੂੰ ਮੋਟਰਾਂ ਬੰਦ ਕਰਕੇ ਝੋਨਾ ਲਗਾਉਣਾ ਪਿਆ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਦਹਾਕਿਆਂ ਬਾਅਦ ਮੁੱਖ ਮੰਤਰੀ ਸ: ਭਗਵੰਤ ਮਾਨ ਨੇ ਕਿਸਾਨਾਂ ਦੀ ਮੰਗ ਤੇ ਨਹਿਰਾਂ ਰਾਹੀਂ ਖੇਤਾਂ ਵਿਚ ਪਾਣੀ ਪੁੱਜਦਾ ਕਰਵਾਇਆ ਹੈ ਅਤੇ ਨਹਿਰਾਂ ਵਿਚ ਪੂਰਾ ਪਾਣੀ ਦਿੱਤਾ ਜਾ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਮੁੱਖ ਫਸਲਾਂ ਤੋ ਇਲਾਵਾ ਵੱਖ ਵੱਖ ਫਸਲਾਂ ਲਈ ਵੀ ਪਾਣੀ ਮਿਲ ਸਕਿਆ ਹੈ।

ਉਨਾਂ ਕਿਹਾ ਕਿ ਨਹਿਰੀ ਪਾਣੀ ਮਿਲਣ ਨਾਲ ਜਿਥੇ ਬਿਜਲੀ ਦੀ ਬੱਚਤ ਹੋਵੇਗੀ, ਓਥੇ ਧਰਤੀ ਹੇਠੋਂ ਪਾਣੀ ਦਾ ਬਚਾਅ ਵੀ ਹੋਵੇਗਾ। ਉਨਾਂ ਕਿਹਾ ਕਿ ਤੇਜ਼ੀ ਨਾਲ ਪਾਣੀ ਦਾ ਪੱਧਰ ਡਿੱਗਣ ਕਾਰਨ ਪੈਦਾ ਹੋ ਰਹੀ ਗੰਭੀਰ ਸਥਿਤੀ ’ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਪੰਜਾਬ ਨੇ ਬਹੁਤ ਵਧੀਆ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰਨ ਨਾਲ ਧਰਤੀ ਹੇਠਲੇ ਪਾਣੀ ’ਤੇ ਬੋਝ ਘਟਾਇਆ ਜਾ ਸਕਦਾ ਹੈ।

Share.

“I’m a Newswriter, “I write about the trending news events happening all over the world.

Leave A Reply