ਚੰਡੀਗੜ੍ਹ, 3 ਫਰਵਰੀ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਗਿਆਨਕ ਢੰਗ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਵਾਤਾਵਰਣ ਸਬੰਧੀ ਸਮੱਸਿਆਵਾਂ ਦਾ ਨਿਵਾਰਨ, ਮਿੱਟੀ ਦੀ ਸਿਹਤ ਵਿੱਚ ਸੁਧਾਰ ਅਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕੀਤਾ ਜਾ ਸਕੇ।ਉਹ ਅੱਜ ਇੱਥੇ ਏ.ਐਸ.ਏ.ਆਰ. ਵੱਲੋਂ ਕੈਨੋਪੀ ਦੇ ਸਹਿਯੋਗ ਨਾਲ ਕਰਵਾਈ ਸੂਬਾ ਪੱਧਰੀ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।ਸ. ਖੁੱਡੀਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਪੰਜਾਬ ਲਾਹੇਵੰਦ ਆਰਥਿਕ ਅਤੇ ਵਾਤਾਵਰਣ ਪੱਖੀ ਮੌਕਿਆਂ ਵਿੱਚ ਤਬਦੀਲ ਕਰਨ ਵਿੱਚ ਸਫ਼ਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਦੇ ਯਤਨਾਂ ਦੇ ਪ੍ਰਭਾਵੀ ਤੇ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਕਿਉਂਕਿ 2025 ਦੇ ਸਾਉਣੀ ਸੀਜ਼ਨ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 53 ਫੀਸਦੀ ਗਿਰਾਵਟ ਆਈ ਹੈ। ਉਨ੍ਹਾਂ ਦੱਸਿਆ ਕਿ ਸਾਲ 2024 ਵਿੱਚ ਅਜਿਹੀਆਂ ਘਟਨਾਵਾਂ ਦੀ ਗਿਣਤੀ 10,909 ਸੀ, ਜੋ ਹੁਣ ਘਟ ਕੇ 5,114 ਰਹਿ ਗਈ। ਖੇਤੀਬਾੜੀ ਮੰਤਰੀ ਨੇ ਸਬਸਿਡੀ ਵਾਲੀ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ, ਪ੍ਰੋਤਸਾਹਨ ਅਤੇ ਪਰਾਲੀ ਦੀ ਵਰਤੋਂ ਲਈ ਵਿਹਾਰਕ ਵਿਕਲਪਾਂ ਦੀ ਆਮਦ ਨੂੰ ਇਸ ਸਫ਼ਲਤਾ ਦਾ ਕਾਰਨ ਦੱਸਿਆ। ਉਨ੍ਹਾਂ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸੂਬੇ ਵੱਲੋਂ ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨ ਲਈ ਆਧੁਨਿਕ ਇਨ-ਸੀਟੂ ਅਤੇ ਐਕਸ-ਸੀਟੂ ਤਰੀਕਿਆਂ ਦੀ ਵਰਤੋਂ ਕਰਕੇ ਹਰ ਸਾਲ ਪੈਦਾ ਹੋਣ ਵਾਲੀ 20 ਮਿਲੀਅਨ ਟਨ ਪਰਾਲੀ ਵਿੱਚੋਂ 80 ਫੀਸਦੀ ਤੋਂ ਵੱਧ ਦਾ ਵਿਗਿਆਨਕ ਤੌਰ ’ਤੇ ਪ੍ਰਬੰਧਨ ਕੀਤਾ ਜਾ ਰਿਹਾ ਹੈ । ਸ. ਖੁੱਡੀਆਂ ਨੇ ਕਿਹਾ, ‘‘ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਬਾਇਓਮਾਸ-ਅਧਾਰਤ ਪਾਵਰ ਪਲਾਂਟਾਂ, ਬਾਇਓ-ਸੀ.ਐਨ.ਜੀ. ਯੂਨਿਟਾਂ ਅਤੇ ਬਾਇਓ-ਈਥੇਨੌਲ ਪ੍ਰੋਜੈਕਟਾਂ ਵਰਗੇ ਐਕਸ-ਸੀਟੂ ਐਪਲੀਕੇਸ਼ਨਾਂ ਵਿੱਚ ਵੀ ਵਰਤਿਆ ਜਾ ਰਿਹਾ ਹੈ, ਜਿਸ ਨਾਲ ਊਰਜਾ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਹੋ ਰਹੇ ਹਨ। ਪਰਾਲੀ , ਜੋ ਪਹਿਲਾਂ ਧੂੰਏਂ ਦਾ ਕਾਰਨ ਸੀ ਅੱਜ ਊਰਜਾ, ਉਦਯੋਗ ਅਤੇ ਰੁਜ਼ਗਾਰ ਦਾ ਸਬੱਬ ਬਣ ਰਹੀ ਹੈ,।’’
Trending
- 14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
- ਡੀ.ਸੀ. ਦਫ਼ਤਰ ਆਉਣ ਵਾਲੇ ਲੋਕਾਂ ਨੂੰ ਅੱਤ ਦੀ ਗਰਮੀ ’ਚ ਰਾਹਤ ਦੇਣ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਲਗਾਈ ਛਬੀਲ
- ਸ਼੍ਰੀਮਾਨ ਸੰਤ ਅਵਤਾਰ ਸਿੰਘ ਜੀ ਦੀ 38ਵੀਂ ਬਰਸੀ ਨੂੰ ਸਮਰਪਿਤ ਕਵੀ ਦਰਬਾਰ
- ਜਨਗਣਨਾ ਦੌਰਾਨ ਕੋਈ ਵੀ ਘਰ ਅਣਗੌਲਿਆ ਨਾ ਰਹੇ: ਪੂਨਮ ਸਿੰਘ
- ਪ੍ਰਵਾਸੀ ਮਜ਼ਦੂਰਾਂ ਨੂੰ ਸੌਂਪਿਆ ਜ਼ਰੂਰੀ ਸਮਾਨ
- ਚੇਅਰਮੈਨ ਗਿੱਲ ਵੱਲੋਂ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ*
- ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ
- ਲੁਧਿਆਣਾ ਵਿੱਚ ਗਲਾਡਾ ਦੀ ਵੱਡੀ ਕਾਰਵਾਈ, 5 ਅਣਅਧਿਕਾਰਤ ਕਲੋਨੀਆਂ ਢਾਹੀਆਂ


