ਜਲੰਧਰ, 8 ਅਪ੍ਰੈਲ : ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈਜ਼ ਕੰਟਰੋਲਰ ਨਰਿੰਦਰ ਸਿੰਘ ਨੇ ਅੱਜ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਪ੍ਰਵਾਸੀ ਮਜ਼ਦੂਰਾਂ ਨੂੰ ਐਫ.ਟੀ.ਐਲ. 5 ਕਿਲੋਗ੍ਰਾਮ ਐਲ.ਪੀ.ਜੀ. ਸਿਲੰਡਰ ਪ੍ਰਦਾਨ ਕੀਤੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਆਪਣੀਆਂ ਰੋਜ਼ਾਨਾ ਖਾਣਾ ਪਕਾਉਣ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।ਉਨ੍ਹਾਂ ਕਿਹਾ ਕਿ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੱਕ ਗੈਸ ਸਪਲਾਈ ਦੀ ਆਸਾਨ ਪਹੁੰਚ ਯਕੀਨੀ ਬਣਾਉਣ ਲਈ ਵੱਖ-ਵੱਖ ਉਦਯੋਗਿਕ ਇਕਾਈਆਂ ਵਿਖੇ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ। ਇਸ ਪਹਿਲਕਦਮੀ ਤਹਿਤ ਅੱਜ ਹੇਮਕੋ ਗਰੁੱਪ ਲਿਮਟਿਡ ਵਿਖੇ ਇੱਕ ਕੈਂਪ ਲਗਾਇਆ ਗਿਆ, ਜਿੱਥੇ ਲੋੜਵੰਦ ਮਜ਼ਦੂਰ ਪਰਿਵਾਰਾਂ ਵਿੱਚ ਲਗਭਗ 20 ਐਫ.ਟੀ.ਐਲ. ਸਿਲੰਡਰ ਵੰਡੇ ਗਏ।ਕੈਂਪ ਵਿੱਚ ਡੀ.ਐਫ.ਐਸ.ਸੀ. ਨਰਿੰਦਰ ਸਿੰਘ ਅਤੇ ਹੇਮਕੋ ਗਰੁੱਪ ਲਿਮਟਿਡ ਦੇ ਚੇਅਰਮੈਨ ਸ਼ਾਮ ਗੁਪਤਾ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਉਦੇਸ਼ ਪ੍ਰਵਾਸੀ ਮਜ਼ਦੂਰਾਂ ਨੂੰ ਪੋਰਟੇਬਲ ਐਲ.ਪੀ.ਜੀ. ਸਿਲੰਡਰ ਮੁਹੱਈਆ ਕਰਕੇ ਉਨ੍ਹਾਂ ਨੂੰ ਸਹੂਲਤ ਪ੍ਰਦਾਨ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਵਿੱਚ ਕੋਈ ਅਸੁਵਿਧਾ ਨਾ ਹੋਵੇ।
Trending
- ਪ੍ਰਵਾਸੀ ਮਜ਼ਦੂਰਾਂ ਨੂੰ ਸੌਂਪਿਆ ਜ਼ਰੂਰੀ ਸਮਾਨ
- ਚੇਅਰਮੈਨ ਗਿੱਲ ਵੱਲੋਂ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ*
- ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ
- ਲੁਧਿਆਣਾ ਵਿੱਚ ਗਲਾਡਾ ਦੀ ਵੱਡੀ ਕਾਰਵਾਈ, 5 ਅਣਅਧਿਕਾਰਤ ਕਲੋਨੀਆਂ ਢਾਹੀਆਂ
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ


