ਜਲੰਧਰ, 2 ਅਪ੍ਰੈਲ : ਪੀ.ਸੀ.ਐਸ. ਅਧਿਕਾਰੀ ਆਦਿੱਤਿਆ ਗੁਪਤਾ, ਜੋ ਕਿ ਮੌਜੂਦਾ ਸਮੇਂ ਉਪ ਮੰਡਲ ਮੈਜਿਸਟ੍ਰੇਟ ਸ਼ਾਹਕੋਟ ਅਤੇ ਕਮਿਸ਼ਨਰ ਜਲੰਧਰ ਡਵੀਜ਼ਨ ਦੇ ਸਟਾਫ਼ ਅਫ਼ਸਰ ਵਜੋਂ ਤਾਇਨਾਤ ਹਨ, ਨੇ ਚੰਡੀਗੜ੍ਹ ਗੋਲਫ਼ ਕਲੱਬ ਵਿਖੇ ਹੋਏ ਜੂਰਿਸਟਸ ਅਤੇ ਸਿਵਲ ਸਰਵਿਸਿਜ਼ ਗੋਲਫ਼ ਟੂਰਨਾਮੈਂਟ ਵਿੱਚ ਓਵਰਆਲ ਟਰਾਫੀ ਜਿੱਤ ਕੇ ਜਲੰਧਰ ਦਾ ਨਾਮ ਰੌਸ਼ਨ ਕੀਤਾ ਹੈ।
ਇਸ ਟੂਰਨਾਮੈਂਟ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਸਮੇਤ ਉੱਤਰੀ ਭਾਰਤੀ ਰਾਜਾਂ ਦੇ 90 ਤੋਂ ਵੱਧ ਸਿਵਲ ਅਤੇ ਜੁਡੀਸ਼ੀਅਲ ਅਧਿਕਾਰੀਆਂ ਨੇ ਭਾਗ ਲਿਆ। ਸ਼੍ਰੀ ਗੁਪਤਾ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਜਿੱਤ ਹਾਸਲ ਕੀਤੀ। ਉਨ੍ਹਾਂ ਸਭ ਤੋਂ ਵਧੀਆ ਕੁੱਲ ਸਕੋਰ ਨਾਲ ਇਹ ਖਿਤਾਬ ਆਪਣੇ ਨਾਮ ਕੀਤਾ ਹੈ।
ਉਨ੍ਹਾਂ ਨੇ ਹਰਿਆਣਾ ਦੇ ਮਾਣਯੋਗ ਰਾਜਪਾਲ ਸ਼੍ਰੀ ਅਸ਼ੀਮ ਕੁਮਾਰ ਘੋਸ਼ ਪਾਸੋਂ ਜੇਤੂ ਟਰਾਫੀ ਹਾਸਲ ਕੀਤੀ, ਜਿਨ੍ਹਾਂ ਵੱਲੋਂ ਸਮਾਗਮ ਦੀ ਪ੍ਰਧਾਨਗੀ ਕੀਤੀ ਗਈ।
ਇਹ ਪ੍ਰਾਪਤੀ ਹਾਸਲ ਕਰਨ ਤੋਂ ਬਾਅਦ ਐਸ.ਡੀ.ਐਮ. ਆਦਿੱਤਿਆ ਗੁਪਤਾ ਨੇ ਅੱਜ ਡਵੀਜ਼ਨਲ ਕਮਿਸ਼ਨਰ ਜਲੰਧਰ ਸ਼੍ਰੀ ਰਾਮਵੀਰ, ਆਈ.ਏ.ਐਸ. ਅਤੇ ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐਸ. ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ।
ਐਸ.ਡੀ.ਐਮ. ਸ਼ਾਹਕੋਟ ਦੀ ਸਫ਼ਲਤਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੇ ਰੋਜ਼ਾਨਾ ਦੇ ਜੀਵਨ ਵਿੱਚ ਖੇਡਾਂ ਦੀ ਮਹੱਤਤਾ ‘ਤੇ ਚਾਨਣਾ ਪਾਇਆ ਅਤੇ ਕਿਹਾ ਕਿ ਹਰ ਕਿਸੇ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰਹਿਣ ਲਈ ਕਿਸੇ ਨਾ ਕਿਸੇ ਤਰ੍ਹਾਂ ਦੀ ਸਰੀਰਕ ਗਤੀਵਿਧੀ ਜ਼ਰੂਰ ਅਪਣਾਉਣੀ ਚਾਹੀਦੀ ਹੈ।
ਸ਼੍ਰੀ ਗੁਪਤਾ ਪਿਛਲੇ 15 ਸਾਲਾਂ ਤੋਂ ਇੰਡੀਅਨ ਨੈਸ਼ਨਲ ਗੋਲਫ ਟੂਰ ’ਚ ਖੇਡ ਰਹੇ ਹਨ। ਵਰਤਮਾਨ ਵਿੱਚ ਉਨ੍ਹਾਂ ਦਾ ਨਾਂ ਇੰਡੀਅਨ ਗੋਲਫ ਯੂਨੀਅਨ ਵੱਲੋਂ ਜਾਰੀ ਰਾਸ਼ਟਰੀ ਐਮਾਚਰ ਖਿਡਾਰੀਆਂ ਦੀ ਮੈਰਿਟ ਸੂਚੀ ਵਿੱਚ ਸ਼ਾਮਲ ਹੈ।
Trending
- ਪ੍ਰਵਾਸੀ ਮਜ਼ਦੂਰਾਂ ਨੂੰ ਸੌਂਪਿਆ ਜ਼ਰੂਰੀ ਸਮਾਨ
- ਚੇਅਰਮੈਨ ਗਿੱਲ ਵੱਲੋਂ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ*
- ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ
- ਲੁਧਿਆਣਾ ਵਿੱਚ ਗਲਾਡਾ ਦੀ ਵੱਡੀ ਕਾਰਵਾਈ, 5 ਅਣਅਧਿਕਾਰਤ ਕਲੋਨੀਆਂ ਢਾਹੀਆਂ
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ


