ਲੁਧਿਆਣਾ, 11 ਫਰਵਰੀ – ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਗਰ ਕੌਂਸਲ ਖੰਨਾ ਦੀ ਹਦੂਦ (ਅੰਦਰੂਨੀ ਸ਼ਹਿਰ) ਅੰਦਰ ਸਾਰੇ ਹੈਵੀ ਵਾਹਨਾਂ ਦੀ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਐਂਟਰੀ ਕਰਨ ’ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ।ਇਨ੍ਹਾਂ ਪਾਬੰਦੀਸੁ਼ਦਾ ਹੈਵੀ ਵਾਹਨਾਂ ਵਿੱਚ ਟਰੱਕ, ਡੰਪਰ, ਟਿੱਪਰ, ਟ੍ਰੇਲਰ ਅਤੇ ਨਿਰਧਾਰਿਤ ਭਾਰ ਤੋਂ ਵੱਧ ਸਮਾਨ ਲਿਜਾਣ ਵਾਲੇ ਵਾਹਨ ਸ਼ਾਮਲ ਹਨ।ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮਾਂ ਵਿੱਚ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਨਗਰ ਕੌਸ਼ਲ ਖੰਨਾ ਦੀ ਹਦੂਦ (ਅੰਦਰੂਨੀ ਸ਼ਹਿਰ) ਅੰਦਰ ਹੈਵੀ ਵਾਹਨਾਂ ਦੀ ਟ੍ਰੈਫ਼ਿਕ ਦੀ ਗੰਭੀਰ ਸਮੱਸਿਆ ਪੈਦਾ ਹੋ ਰਹੀ ਹੈ। ਦੁਰਘਟਨਾਵਾਂ ਦੇ ਵਧੇਰੇ ਖਤਰੇ ਪੈਦਾ ਹੋਣ ਨਾਲ ਆਮ ਜਨਤਾ ਦੀ ਜਾਨ-ਮਾਲ ਨੂੰ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਟ੍ਰੈਫ਼ਿਕ ਦੇ ਸੁਚਾਰੂ ਪ੍ਰਬੰਧ, ਜਨ ਸੁਰੱਖਿਆ ਯਕੀਨੀ ਬਣਾਉਣ ਅਤੇ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਾਅ ਕਰਨ ਲਈ ਨਗਰ ਕੌਸ਼ਲ ਖੰਨਾ ਦੀ ਹਦੂਦ (ਅੰਦਰੂਨੀ ਸ਼ਹਿਰ) ਅੰਦਰ ਹੈਵੀ ਵਾਹਨਾਂ ਦੀ ਆਵਾਜਾਈ ‘ਤੇ ਲੋੜੀਂਦੇ ਨਿਯਮ ਅਤੇ ਪਾਬੰਦੀਆਂ ਲਗਾਉਣਾ ਸਮੇਂ ਦੀ ਲੋੜ ਹੈ।ਵਿਸ਼ੇਸ਼ ਹਾਲਾਤਾਂ ਜਾਂ ਮੌਕਿਆਂ ’ਤੇ ਐਮਰਜੈਂਸੀ ਸੇਵਾਵਾਂ (ਪੁਲਿਸ, ਅੱਗ ਬੁਝਾਉ, ਐਂਬੂਲੈਂਸ ਆਦਿ), ਜ਼ਰੂਰੀ ਵਸਤਾਂ ਜਿਵੇਂ ਦੁੱਧ, ਐਲ.ਪੀ.ਜੀ., ਸਬਜ਼ੀ, ਅਨਾਜ ਆਦਿ ਸਮਾਨ ਲਿਜਾਣ ਵਾਲੇ ਵਾਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਿਖਤੀ ਇਜਾਜ਼ਤ ਪ੍ਰਾਪਤ ਵਾਹਨ ਇਸ ਪਾਬੰਦੀ ਤੋਂ ਬਾਹਰ ਹੋਣਗੇ।ਜ਼ਿਲ੍ਹਾ ਮੈਜਿਸਟਰੇਟ ਨੇ ਸਪੱਸ਼ਟ ਕੀਤਾ ਕਿ ਪਾਬੰਦੀਸੁ਼ਦਾ ਹੈਵੀ ਵਾਹਨ ਟਰੱਕ, ਡੰਪਰ, ਟਿੱਪਰ, ਟ੍ਰੇਲਰ ਅਤੇ ਨਿਰਧਾਰਿਤ ਭਾਰ ਤੋਂ ਵੱਧ ਸਮਾਨ ਲਿਜਾਣ ਵਾਲੇ ਵਾਹਨਾਂ ਦੀ ਆਵਾਜਾਈ ਦਾ ਸਮਾਂ ਰਾਤ 08 ਵਜੇ ਤੋਂ ਸਵੇਰ 08 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ।ਇਹ ਹੁਕਮ 10 ਫਰਵਰੀ ਤੋਂ 09 ਅਪ੍ਰੈਲ, 2026 ਤੱਕ ਲਾਗੂ ਰਹਿਣਗੇ ਅਤੇ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੀਨੀਅਰ ਪੁਲਿਸ ਕਪਤਾਨ, ਖੰਨਾ ਜਿੰਮੇਵਾਰ ਹੋਣਗੇ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


