ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲਗਾਏ ਮੈਡੀਕਲ ਚੈੱਕਅਪ ਕੈਂਪ ‘ਚ 328 ਮਰੀਜ਼ਾਂ ਦੀ ਸਿਹਤ ਜਾਂਚਜਲੰਧਰ, 23 ਦਸੰਬਰ: ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਦਸਮੇਸ਼ ਨਗਰ ਜਲੰਧਰ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਾਇਆ ਗਿਆ, ਜਿਸ ਵਿੱਚ 328 ਮਰੀਜ਼ਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ।ਇਸ ਤੋਂ ਇਲਾਵਾ 64 ਵਿਅਕਤੀਆਂ ਦੇ ਐਕਸਰੇ, 97 ਵਿਅਕਤੀਆਂ ਦੀ ਸ਼ੂਗਰ ਸਬੰਧੀ ਜਾਂਚ ਅਤੇ 100 ਦੇ ਐਚ.ਆਈ.ਵੀ. ਟੈਸਟ ਕੀਤੇ ਗਏ। ਕੈਂਪ ਦੌਰਾਨ ਸਾਰੇ ਮਰੀਜ਼ਾਂ ਨੂੰ ਦਵਾਈਆਂ ਦੀ ਮੁਫ਼ਤ ਵੰਡ ਕੀਤੀ ਗਈ। ਕੈਂਪ ਦਾ ਉਦਘਾਟਨ ਸੀ.ਐਮ.ਐਫ.ਓ. ਨਵਦੀਪ ਸਿੰਘ ਵੱਲੋਂ ਕੀਤਾ ਗਿਆ।ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਰਿਤੂ ਅਤੇ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਡਾ. ਸੁਰਜੀਤ ਲਾਲ ਵੱਲੋਂ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ। ਜ਼ਿਲ੍ਹਾ ਟੀ.ਬੀ. ਅਫ਼ਸਰ ਨੇ ਕੈਂਪ ਵਿੱਚ ਹਾਜ਼ਰ ਮਰੀਜ਼ਾਂ ਨੂੰ ਟੀ.ਬੀ. ਦੀ ਬਿਮਾਰੀ ਦੇ ਲੱਛਣਾਂ, ਇਲਾਜ ਅਤੇ ਇਸ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ। ਇਸ ਮੌਕੇ ਡਾ. ਕੇਵਲ ਕ੍ਰਿਸ਼ਨ, ਡਾ. ਮਾਨਵ ਮਿੱਡਾ, ਡਾ. ਅਨੁਰਾਗ, ਮਿਸ ਰਾਵੀਆ ਸਟੇਟ ਟੀ.ਬੀ. ਕੁਆਰਡੀਨੇਟਰ, ਅੰਕਿਤਾ, ਰਾਕੇਸ਼ ਕੁਮਾਰ ਐਡਵੋਕੇਟ, ਨੇਕ ਰਾਮ, ਸ਼ੀਨੂੰ, ਸੁਨੀਲ ਕੁਮਾਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਮੌਜੂਦ ਸਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


