ਜਲੰਧਰ, 25 ਅਕਤੂਬਰ: ਸੀ-ਪਾਈਟ ਕੈਂਪ ਕਪੂਰਥਲਾ ਦੇ ਅਧਿਕਾਰੀ ਆਨਰੇਰੀ ਕੈਪਟਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੈਰੀਟੋਰੀਅਲ ਆਰਮੀ (ਟੀ.ਏ.) ਦੀ ਖੱਲ੍ਹੀ ਭਰਤੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਲਈ 17 ਤੋਂ 30 ਨਵੰਬਰ 2025 ਤੱਕ 103 ਬਟਾਲੀਅਨ ਸਿਖ਼ਲਾਈ ਲੁਧਿਆਣਾ ਵਿਖੇ ਹੋਣ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਫਿਜ਼ੀਕਲ ਟ੍ਰੇਨਿੰਗ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ ਅਤੇ ਜ਼ਿਲ੍ਹਾ ਜਲੰਧਰ, ਕਪੂਰਥਲਾ ਹੁਸ਼ਿਆਰਪਰੁ, ਗੁਰਦਾਸਪੁਰ, ਤਰਨਤਰਨ, ਪਠਾਨਕੋਟ ਦੇ ਚਾਹਵਾਨ ਨੌਜਵਾਨ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਆ ਕੇ ਫਿਜ਼ੀਕਲ ਟੈਸਟ ਦੀ ਤਿਆਰੀ ਸਕਦੇ ਹਨ।
ਇਸੇ ਤਰ੍ਹਾਂ ਆਰਮੀ ਅਗਨੀਵੀਰ ਦੀ ਭਰਤੀ ਲਈ ਫਿਜ਼ੀਕਲ ਟੈਸਟ ਦੀ ਤਿਆਰੀ ਲਈ ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਦੇ ਨੌਜਵਾਨ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਪਹੁੰਚ ਕਰ ਸਕਦੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਦੇ ਜਿਹੜੇ ਨੌਜਵਾਨ ਪੰਜਾਬ ਪੁਲਿਸ/ਪੈਰਾ ਮਿਲਟਰੀ ਫੋਰਸ ਜਿਵੇਂ ਸੀ.ਆਰ.ਪੀ.ਐਫ., ਬੀ.ਐਸ.ਐਫ., ਆਈ.ਟੀ.ਬੀ.ਪੀ. ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਫਿਜ਼ੀਕਲ ਟੈਸਟ/ਲਿਖਤੀ ਪੇਪਰ ਦੀ ਤਿਆਰੀ ਲਈ ਜ਼ਰੂਰੀ ਦਸਤਾਵੇਜ਼ ਦੀਆਂ ਫੋਟੋ ਕਾਪੀਆਂ, ਆਧਾਰ ਕਾਰਡ, ਦਸਵੀਂ ਜਾਂ ਬਾਰ੍ਹਵੀ ਕਲਾਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਫੋਟੋਗ੍ਰਾਫ ਸਮੇਤ ਰਿਪੋਰਟ ਕਰ ਸਕਦੇ ਹਨ ।
ਅਧਿਕਾਰੀ ਦੇ ਦੱਸਿਆ ਹੈ ਕਿ ਟ੍ਰੇਨਿੰਗ ਦੌਰਾਨ ਨੌਜਵਾਨਾਂ ਨੂੰ ਰਿਹਾਇਸ਼ ਅਤੇ ਖਾਣੇ ਦੀ ਸਹੂਲਤ ਪੰਜਾਬ ਸਰਕਾਰ ਵੱਲੋਂ ਮੁਫ਼ਤ ਪ੍ਰਦਾਨ ਕੀਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 69002-00733, 98774-80077, 99147-86660 ਅਤੇ 83601-63527 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


