ਚੰਡੀਗੜ੍ਹ, 5 ਮਾਰਚ:ਪੱਛਮੀ ਏਸ਼ੀਆ ਵਿੱਚ ਚੱਲ ਰਹੇ ਜੰਗੀ ਹਾਲਾਤਾਂ ਦੇ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੰਕਟ ਦੇ ਸਮੇਂ ਸਰਕਾਰ ਨੇ ਉਨ੍ਹਾਂ ਨੂੰ ਹਾਂ ਪੱਖੀ ਹੁੰਗਾਰਾ ਦੇ ਕੇ ਪਰਿਵਾਰਕ ਮੈਂਬਰਾਂ ਵਾਂਗ ਮਹਿਸੂਸ ਕਰਵਾਇਆ।ਪੰਜਾਬ ਸਰਕਾਰ ਵੱਲੋਂ ਪੱਛਮੀ ਏਸ਼ੀਆ ਤੋਂ ਵਾਪਸੀ ਕਰਨ ਵਾਲੇ ਲੋਕਾਂ ਦੀ ਸਹਾਇਤਾ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਐਸ.ਏ.ਐਸ. ਨਗਰ (ਮੋਹਾਲੀ) ’ਤੇ ਵਿਸ਼ੇਸ਼ ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ ਹੈ।ਇਸ ਮੌਕੇ ਚੇਅਰਮੈਨ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਡਾ. ਸਨੀ ਸਿੰਘ ਅਹਲੂਵਾਲੀਆ ਅਤੇ ਸੂਬੇ ਦੇ ਐਨ.ਆਰ.ਆਈ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਏਅਰਪੋਰਟ ’ਤੇ ਸਵਾਗਤ ਕੀਤਾ।

ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਪੱਛਮੀ ਏਸ਼ੀਆ ਸੰਕਟ ਦੌਰਾਨ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਮਦਦ ਲਈ ਹੈਲਪ ਲਾਈਨ ਨੰਬਰ ਜਾਰੀ ਕੀਤੇ ਅਤੇ ਉਨ੍ਹਾਂ ਦੀ ਸੰਭਾਲ ਯਕੀਨੀ ਬਣਾਈ।ਦੁਬਈ ਤੋਂ ਮੁੰਬਈ ਰਾਹੀਂ ਕਨੈਕਟਿੰਗ ਫਲਾਈਟ ਦੁਆਰਾ ਐਸ.ਏ.ਐਸ. ਨਗਰ ਪਹੁੰਚੇ ਸਾਰੇ ਵਾਪਸੀ ਕਰਨ ਵਾਲਿਆਂ ਨੇ ਕਿਹਾ ਕਿ ਹੁਣ ਉਹ ਆਪਣੇ ਆਪ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਦੇ ਯਤਨਾਂ ਲਈ ਧੰਨਵਾਦ ਕਰਦੇ ਹਨ।

Share.

“I’m a Newswriter, “I write about the trending news events happening all over the world.

Leave A Reply