ਲੁਧਿਆਣਾ, ਜੁਲਾਈ 25:ਸ਼੍ਰੀ ਸੰਦੀਪ ਕੁਮਾਰ, ਆਈ.ਏ.ਐੱਸ ਦੇ ਟੇ੍ਰਨਿੰਗ ਵਿੱਚ ਹੋਣ ਕਰਕੇ, ਸਰਕਾਰ ਵੱਲੋਂ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਮੁੱਖ ਪ੍ਰਸ਼ਾਸ਼ਕ, ਗਲਾਡਾ ਦਾ ਵਾਧੂ ਚਾਰਜ ਦਿੱਤਾ ਗਿਆ ਹੈ, ਜਿਸ ਦੇ ਮੱਦੇਨਜਰ ਸ਼੍ਰੀ ਹਿਮਾਂਸ਼ੂ ਜੈਨ, ਆਈ.ਏ.ਐੱਸ., ਡਿਪਟੀ ਕਮਿਸ਼ਨਰ, ਲੁਧਿਆਣਾ ਵੱਲੋਂ ਮਿਤੀ 24.07.2025 ਨੂੰ ਮੁੱਖ ਪ੍ਰਸ਼ਾਸ਼ਕ, ਗਲਾਡਾ ਦਾ ਚਾਰਜ ਸਾਂਭਿਆ ਗਿਆ। ਚਾਰਜ ਸੰਭਾਲਣ ਉਪਰੰਤ ਡਿਪਟੀ ਕਮਿਸ਼ਨਰ, ਲੁਧਿਆਣਾ ਵੱਲੋਂ ਬਤੌਰ ਮੁੱਖ ਪ੍ਰਸ਼ਾਸ਼ਕ, ਗਲਾਡਾ, ਦਫਤਰੀ ਸਟਾਫ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਵਧੀਕ ਮੁੱਖ ਪ੍ਰਸ਼ਾਸ਼ਕ, ਗਲਾਡਾl ਮਿਲਖ ਅਫਸਰ, ਗਲਾਡਾ ਅਤੇ ਉੱਪ—ਮੰਡਲ ਮੈਜਿਸਟ੍ਰੇਟ, ਲੁਧਿਆਣਾ (ਪੱਛਮੀ) ਅਤੇ ਹੋਰ ਅਧਿਕਾਰੀ ਹਾਜਰ ਸਨ। ਇਸ ਦੌਰਾਨ ਲੈਂਡ ਪੂਲਿੰਗ ਪਾਲਿਸੀ ਤਹਿਤ ਆਪਣੀ ਜਮੀਨ ਸਰਕਾਰ ਨੂੰ ਦੇਣ ਲਈ ਸ਼੍ਰੀ ਰਾਹੁਲ ਜੈਨ ਅਤੇ ਸ਼੍ਰੀ ਜਤਿੰਦਰ ਸਿੰਘ ਚਾਵਲਾ ਵੱਲੋਂ ਡਿਪਟੀ ਕਮਿਸ਼ਨਰ, ਲੁਧਿਆਣਾ ਦੀ ਹਾਜਰੀ ਵਿੱਚ ਆਪਣੀ ਸਹਿਮਤੀ ਦਿੱਤੀ ਅਤੇ ਉਕਤ ਸਕੀਮ ਲਈ ਸਰਕਾਰ ਦਾ ਧੰਨਵਾਦ ਕੀਤਾ।
Trending
- ਪ੍ਰਵਾਸੀ ਮਜ਼ਦੂਰਾਂ ਨੂੰ ਸੌਂਪਿਆ ਜ਼ਰੂਰੀ ਸਮਾਨ
- ਚੇਅਰਮੈਨ ਗਿੱਲ ਵੱਲੋਂ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ*
- ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ
- ਲੁਧਿਆਣਾ ਵਿੱਚ ਗਲਾਡਾ ਦੀ ਵੱਡੀ ਕਾਰਵਾਈ, 5 ਅਣਅਧਿਕਾਰਤ ਕਲੋਨੀਆਂ ਢਾਹੀਆਂ
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ


