ਜਲੰਧਰ, 9 ਫਰਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਉਪ ਮੰਡਲ ਮੈਜਿਸਟ੍ਰੇਟਸ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਡਰੱਗ ਹਾਟਸਪੋਟਸ ਵਿੱਚ ਨਸ਼ਿਆਂ ਖਿਲਾਫ਼ ਵਿਆਪਕ ਤੇ ਪ੍ਰਭਾਵਸ਼ਾਲੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਥੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕੇ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਰਡ) ਮਕੈਨਿਜ਼ਮ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੀਆਂ ਥਾਂਵਾ ’ਤੇ ਨਸ਼ਿਆਂ ਖਿਲਾਫ਼ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ।
ਡਾ. ਅਗਰਵਾਲ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਹੋਰ ਉਸਾਰੂ ਸਰਗਰਮੀਆਂ ਨੂੰ ਉਤਸ਼ਾਹਿਤ ਕਰਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਾ ਸਿਰਫ਼ ਕਾਨੂੰਨ ਵਿਵਸਥਾ ਦੀ ਸਮੱਸਿਆ ਨਹੀਂ ਹੈ, ਸਗੋਂ ਸਮਾਜਿਕ ਬੁਰਾਈ ਵੀ ਹੈ, ਜਿਸ ਨਾਲ ਨਜਿੱਠਣ ਲਈ ਸਾਂਝੇ ਅਤੇ ਬਹੁ-ਪੱਖੀ ਉਪਰਾਲਿਆਂ ਦੀ ਲੋੜ ਹੈ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਦਾ ਜਾਇਜ਼ਾ ਵੀ ਲਿਆ। ਸਕੂਲਾਂ ਵਿੱਚ ਨਸ਼ਿਆਂ ਖਿਲਾਫ਼ ਕਰਵਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਗਤੀਵਿਧੀਆ ਲਗਾਤਾਰ ਚੱਲਦੀਆਂ ਰਹਿਣੀਆਂ ਚਾਹੀਦੀਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਇਸ ਅਲਾਮਤ ਤੋਂ ਦੂਰ ਰੱਖਿਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਪੁਲਿਸ, ਸਿਹਤ ਤੇ ਹੋਰਨਾਂ ਵਿਭਾਗਾਂ ਨੂੰ ਨਸ਼ਾ ਛੱਡ ਕੇ ਮੁੜ ਜ਼ਿੰਦਗੀ ਵੱਲ ਪਰਤਣ ਵਾਲੇ ਲੋਕਾਂ ਦੀਆਂ ਪ੍ਰੇਰਨਾਦਾਇਕ ਕਹਾਣੀਆਂ ਸਾਂਝੀਆਂ ਕਰਨ ਲਈ ਵੀ ਕਿਹਾ, ਜਿਨ੍ਹਾਂ ਰਾਹੀਂ ਹੋਰਨਾਂ ਨਸ਼ਾ ਪ੍ਰਭਾਵਿਤਾਂ ਨੂੰ ਮੁੜ ਸਮਾਜ ਨਾਲ ਜੋੜਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਦਾ ਵੀ ਜਾਇਜ਼ਾ ਲਿਆ। ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜ਼ਿਲ੍ਹੇ ’ਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਦੀ ਵਚਨਬੱਧਤਾ ਦਹੁਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਨਾਲ ਵੱਖ-ਵੱਖ ਪੱਧਰ ’ਤੇ ਹੋਰ ਅਸਰਦਾਰ ਢੰਗ ਨਾਲ ਨਜਿੱਠਿਆ ਜਾਵੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਸ਼ਿਆਂ ਖਿਲਾਫ਼ ਪੂਰੇ ਤਾਲਮੇਲ ਅਤੇ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।
ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ ਤੋਂ ਇਲਾਵਾ ਪੁਲਿਸ, ਸਿਹਤ, ਸਿੱਖਿਆ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


