ਚੰਡੀਗੜ੍ਹ, 17 ਮਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 77ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 250 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.5 ਕਿਲੋ ਹੈਰੋਇਨ, 19 ਕੁਇੰਟਲ ਭੁੱਕੀ ਅਤੇ 46 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, 77 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 11,746 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 102 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 516 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 117 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 590 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 93 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

Share.

“I’m a Newswriter, “I write about the trending news events happening all over the world.

Leave A Reply