ਜਲੰਧਰ, 16 ਫਰਵਰੀ : ਡਿਪਟੀ ਡਾਇਰੈਕਟਰ, ਡੇਅਰੀ ਕਸ਼ਮੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਵਿਭਾਗ ਵੱਲੋਂ ਚਾਰ ਹਫ਼ਤੇ ਦਾ ਡੇਅਰੀ ਉੱਦਮ ਸਿਖ਼ਲਾਈ ਕੋਰਸ 23 ਫਰਵਰੀ 2026 ਤੋਂ ਡੇਅਰੀ ਸਿਖ਼ਲਾਈ ਕੇਂਦਰ ਫਗਵਾੜਾ ਵਿਖੇ ਸ਼ੁਰੂ ਹੋਣ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰ ਨਾਲ ਸਬੰਧਤ ਚਾਹਵਾਨ ਡੇਅਰੀ ਫਾਰਮਰ, ਜਿਨ੍ਹਾਂ ਦੀ ਉਮਰ 18 ਤੋਂ 55 ਸਾਲ ਦੇ ਦਰਮਿਆਨ ਹੋਵੇ ਤੇ ਘੱਟੋ-ਘੱਟ 10ਵੀਂ ਪਾਸ ਹੋਣ ਅਤੇ ਪਹਿਲਾਂ ਘੱਟੋ-ਘੱਟ 5 ਪਸ਼ੂ ਰੱਖੇ ਹੋਣ, ਸਿਖ਼ਲਾਈ ਵਿੱਚ ਭਾਗ ਲੈ ਸਕਦੇ ਹਨ।ਡਿਪਟੀ ਡਾਇਰੈਕਟਰ ਨੇ ਅੱਗੇ ਦੱਸਿਆ ਕਿ ਡੇਅਰੀ ਸਿਖ਼ਲਾਈ ਕੋਰਸ ਦੌਰਾਨ ਫਾਰਮਰਜ਼ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਵੱਖ-ਵੱਖ ਵਿਸ਼ਾ ਮਾਹਰਾਂ ਵਲੋਂ ਪਸ਼ੂਆਂ ਦੀ ਸਾਂਭ-ਸੰਭਾਲ, ਵੱਖ-ਵੱਖ ਬਿਮਾਰੀਆਂ, ਮਨਸੂਹੀ ਗਰਭਦਾਨ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਦੀ ਪ੍ਰੈਕਟੀਕਲ ਸਿਖ਼ਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮਾਡਲ ਕੈਟਲ ਸ਼ੈਡਾਂ ਦੀ ਉਸਾਰੀ, ਦੁੱਧ ਚੁਆਈ ਮਸ਼ੀਨਾਂ ਅਤੇ ਡੇਅਰੀ ਧੰਦੇ ਦੇ ਮੁਕੰਮਲ ਮਸ਼ੀਨੀਕਰਨ ਲਈ ਲੋੜੀਂਦੀਆਂ ਤਕਨੀਕਾਂ ਅਤੇ ਸਬਸਿਡੀਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਦੇ ਸਿਖ਼ਲਾਈ ਲੈਣ ਦੇ ਚਾਹਵਾਨ 20 ਫਰਵਰੀ 2026 ਤੱਕ ਦਫ਼ਤਰ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਜਲੰਧਰ, ਆਰ.ਡੀ.ਡੀ.ਐਲ ਕੰਪਲੈਕਸ, ਲਾਡੋਵਾਲੀ ਰੋਡ ਵਿਖੇ ਹਾਜ਼ਰ ਹੋ ਕੇ ਪ੍ਰਾਸਪੈਕਟ (ਫਾਰਮ) ਹਾਸਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚੁਣੇ ਹੋਏ ਸਿਖਿਆਰਥੀਆਂ ਦੀ ਫੀਸ (ਜਨਰਲ ਕੈਟਾਗਰੀ ਲਈ 5000 ਰੁਪਏ ਅਤੇ ਅਨੁਸੂਚਿਤ ਜਾਤੀ ਲਈ 4000 ਰੁਪਏ) ਹੋਵੇਗੀ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94787-26641 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Share.

“I’m a Newswriter, “I write about the trending news events happening all over the world.

Leave A Reply