ਲੁਧਿਆਣਾ, 20 ਫਰਵਰੀ – ਡੇਅਰੀ ਵਿਕਾਸ ਵਿਭਾਗ ਵੱਲੋਂ ਅਨੁਸੂਚਿਤ ਜਾਤੀ (ਐਸ.ਸੀ.) ਸਿਖਿਆਰਥੀਆਂ ਲਈ ਚਾਰ ਹਫਤੇ ਦਾ ਸਿਖਲਾਈ ਬੈਚ 23 ਫਰਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਡਿਪਟੀ ਡਾਇਰੈਕਟਰ ਸੁਰਿੰਦਰ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਅਨੁਸੂਚਿਤ ਜਾਤੀ (ਐਸ.ਸੀ.) ਸਿਖਿਆਰਥੀਆਂ ਲਈ ਚਾਰ ਹਫਤੇ ਦਾ ਸਿਖਲਾਈ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਿਲ੍ਹਾ ਲੁਧਿਆਣਾ ਦੇ ਸਿਖਿਆਰਥੀ ਡੇਅਰੀ ਸਿਖਲਾਈ ਕੇਂਦਰ ਬੀਜਾ (ਲੁਧਿਆਣਾ) ਅਤੇ ਗਿੱਲ (ਮੋਗਾ) ਵਿਖੇ ਟ੍ਰੇਨਿੰਗ ਕਰ ਸਕਦੇ ਹਨ। ਡੇਅਰੀ ਵਿਭਾਗ ਦੇ ਡਿਪਟੀ ਡਾਇਰੈਕਟਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਐਨ.ਐੱਲ.ਐੱਮ ਸਕੀਮ ਅਧੀਨ ਚਲਾਏ ਜਾਣ ਵਾਲੇ ਬੈਚ ਵਿੱਚ ਟ੍ਰੇਨਿੰਗ ਲੈਣ ਵਾਲੇ ਸਿਖਿਆਰਥੀ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਵੇ, ਪੇਂਡੂ ਖੇਤਰ ਦਾ ਵਸਨੀਕ ਹੋਵੇ, ਘੱਟੋ-ਘੱਟ ਦਸਵੀਂ ਪਾਸ ਹੋਵੇ, ਉਮਰ 18 ਸਾਲ ਤੋਂ ਵੱਧ 55 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ।ਉਨ੍ਹਾਂ ਦੱਸਿਆ ਕਿ ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਨਾਲ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਜਿਸ ਵਿੱਚ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਸ਼ਾਮਲ ਹਨ। ਉਨ੍ਹਾ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਵੀ ਜਾਣਕਾਰੀ ਦਿਤੀ ਜਾਵੇਗੀ। ਇਸ ਸਕੀਮ ਅਧੀਨ ਭਾਗ ਲੈਣ ਵਾਲੇ ਐਸ.ਸੀ. ਸਿਖਿਆਰਥੀਆਂ ਨੂੰ ਕੇਂਦਰੀ ਸਕੀਮ ਦੀਆਂ ਸ਼ਰਤਾਂ ਪੂਰੀਆਂ ਕਰਨ ਅਨੁਸਾਰ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ ਅਤੇ ਉਨ੍ਹਾਂ ਦਾ ਡੇਅਰੀ ਯੂਨਿਟ 2, 5, 10 ਪਸੂ਼ਆ ਤੱਕ ਬਣਾਉਣ ’ਤੇ 33% ਸਬਸਿਡੀ ਵੀ ਦਿੱਤੀ ਜਾਵੇਗੀ। ਡਿਪਟੀ ਡਾਇਰੈਕਟਰ ਸੁਰਿੰਦਰ ਸਿੰਘ ਨੇ ਸਮੂਹ ਚਾਹਵਾਨ ਐਸ ਸੀ ਸਿਖਿਆਰਥੀ/ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੇ ਆਪ ਨੂੰ ਇਸ ਸਿਖਲਾਈ ਪ੍ਰੋਗਰਾਮ ਵਿਚ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾਉਣ । ਵਧੇਰੇ ਜਾਣਕਾਰੀ ਲਈ 96462-33999 ਜਾਂ 01628-299322 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Trending
- ਪ੍ਰਵਾਸੀ ਮਜ਼ਦੂਰਾਂ ਨੂੰ ਸੌਂਪਿਆ ਜ਼ਰੂਰੀ ਸਮਾਨ
- ਚੇਅਰਮੈਨ ਗਿੱਲ ਵੱਲੋਂ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ*
- ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ
- ਲੁਧਿਆਣਾ ਵਿੱਚ ਗਲਾਡਾ ਦੀ ਵੱਡੀ ਕਾਰਵਾਈ, 5 ਅਣਅਧਿਕਾਰਤ ਕਲੋਨੀਆਂ ਢਾਹੀਆਂ
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ


