ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਇਥੇ ਨਾਭਾ ਜੇਲ੍ਹ ਵਿਚ ਬੰਦ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਦੋਵਾਂ ਦਰਮਿਆਨ ਇਹ ਮੁਲਾਕਾਤ ਅੱਧੇ ਘੰਟੇ ਦੇ ਕਰੀਬ ਚੱਲੀ। ਹਾਲਾਂਕਿ ਇਸ ਮੁਲਾਕਾਤ ਮਗਰੋਂ ਡੇਰਾ ਮੁਖੀ ਜੇਲ੍ਹ ਦੇ ਬਾਹਰ ਇਕੱਤਰ ਲੋਕਾਂ ਨੂੰ ਵੀ ਮਿਲੇ।

ਉਧਰ, ਇਸ ਮੁਲਾਕਾਤ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕੀਤਾ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਹੈ-‘‘ਦਾਸ ਦੀ ਨਾ ਤਾਂ ਇਨੀ ਹੈਸੀਅਤ ਹੈ ਨਾ ਔਕਾਤ ਹੈ। ਇੱਕ ਨਿਮਾਣਾ ਭੁੱਲਣਹਾਰ ਜੀਵ ਹਾਂ ਅਤੇ ਮੇਰੇ ਕੋਲ ਯੋਗ ਸ਼ਬਦ ਵੀ ਨਹੀਂ ਜਿਨ੍ਹਾਂ ਨਾਲ ਮੈਂ ਅਤਿ ਸਤਿਕਾਰਤ ਬਾਬਾ ਜੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦਾ ਸ਼ੁਕਰਾਨਾ ਅਦਾ ਕਰ ਸਕਾਂ ਜੋ ਦਾਸ ਨੂੰ ਮਿਲਣ ਅੱਜ ਨਾਭਾ ਜੇਲ੍ਹ ਵਿੱਚ ਪਹੁੰਚੇ।

ਉਹਨਾਂ ਦਾ ਮੈਨੂੰ ਮਿਲਣ ਆਉਣਾ ਮੇਰੀ ਹੌਂਸਲਾ ਅਫਜ਼ਾਈ ਕਰਨੀ ਮੇਰੇ ਲਈ ਬੇਹੱਦ ਭਾਵਨਾਤਮਕ ਪਲ ਹਨ। ਮੇਰੇ ਔਖੇ ਵੇਲੇ ਬਾਬਾ ਜੀ ਨੇ ਹਮੇਸ਼ਾ ਹੀ ਮੇਰੀ ਬਾਂਹ ਫੜੀ ਹੈ ਮੈਂ ਬਾਬਾ ਜੀ ਦਾ ਬੇਹੱਦ ਸ਼ੁਕਰ ਗੁਜ਼ਾਰ ਹਾਂ। ਸਮੂਹ ਸੰਗਤ ਲੋਕਾਂ ਤੇ ਸੰਤਾਂ ਮਹਾਂਪੁਰਖਾਂ ਦਾ ਤਹਿ ਦਿਲੋਂ ਧੰਨਵਾਦ ਜਿਨ੍ਹਾਂ ਦੇ ਅਸ਼ੀਰਵਾਦ ਸਦਕਾ ਦਾਸ ਚੜ੍ਹਦੀ ਕਲਾ ਵਿੱਚ ਹੈ। ਗੁਰੂ ਸਾਹਿਬ ਦਾ ਕੋਟਾਨ ਕੋਟਿ ਸ਼ੁਕਰਾਨਾ ਜੋ ਸਦਾ ਦਾਸ ‘ਤੇ ਹਮੇਸ਼ਾ ਮਿਹਰ ਭਰਿਆ ਹੱਥ ਰੱਖਦੇ ਹਨ। ਹੌਂਸਲੇ ਹਮੇਸ਼ਾ ਬੁਲੰਦ ਰਹਿਣਗੇ।

Share.

“I’m a Newswriter, “I write about the trending news events happening all over the world.

Leave A Reply