ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤਹਿਤ ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜ਼ਿਲ੍ਹਾ ਲੁਧਿਆਣਾ ਵਿਖੇ ਨਸ਼ਿਆਂ ਵਿਰੁੱਧ ਨੌਜਵਾਨ ਮੁਹਿੰਮ ਜੋ ਕਿ ਮਿਤੀ 06.12.2025 ਤੋਂ 06.01.2026 ਤੱਕ ਚਲਾਈ ਗਈ ਹੈ, ਜਿਸ ਵਿੱਚ ਅੱਜ ਮਿਤੀ 04.01.2026 ਨੂੰ ਸੈਂਟਰਲ ਜੇਲ੍ਹ ਲੁਧਿਆਣਾ ਵਿਖੇ ਨਸ਼ਿਆਂ ਵਿਰੋਧੀ ਜਾਗਰੂਕਤਾ ਕੈਂਪ ਲਗਾਏ ਗਏ, ਜਿਸ ਵਿੱਚ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਲੁਧਿਆਣਾ ਦੀਆਂ ਸਬ-ਡਵੀਜ਼ਨਾਂ ਜਿਵੇਂ ਕਿ ਖੰਨਾ, ਪਾਇਲ, ਜਗਰਾਓਂ ਅਤੇ ਸਮਰਾਲਾ ਦੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਨਸ਼ਿਆਂ ਵਿਰੁੱਧ ਨੌਜਵਾਨ ਮੁਹਿੰਮ ਸਬੰਧੀ ਪ੍ਰਚਾਰ ਸਮੱਗਰੀ ਵੰਡੀ ਗਈ, ਜਿਸ ਵਿੱਚ ਲੋਕਾਂ ਨੂੰ ਇਸ ਮੁਹਿੰਮ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਦੱਸਿਆ ਗਿਆ। ਇਸ ਮੁਹਿੰਮ ਤਹਿਤ ਜਾਰੀ ਕੀਤੇ ਟੋਲ ਫ੍ਰੀ ਨੰਬਰ 15100 ਬਾਰੇ ਵੀ ਵੱਧ ਤੋਂ ਵੱਧ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


