ਲੁਧਿਆਣਾ, 13 ਦਸੰਬਰ – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ”ਯੂਥ ਅਗੇਂਸਟ ਡਰੱਗਜ” ਮੁਹਿੰਮ ਤਹਿਤ ਰੋਜ਼ਾਨਾ ਗਤੀਵਿਧੀਆਂ ਜਾਰੀ ਹਨ ਜਿਸਦੇ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਕਾਲਜ਼ਾਂ ਵਿੱਚ ਅੱਜ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਨੁੱਕੜ ਨਾਟਕ ਕਰਵਾਏ ਗਏ।

ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਹਿੰਮ ਤਹਿਤ ਵੱਖ-ਵੱਖ ਸਕੂਲਾਂ/ਕਾਲਜ਼ਾਂ ਵਿੱਚ ਜਾ ਕੇ ਵਕੀਲਾਂ, ਪੈਰਾ ਲੀਗਲ ਵਲੰਟੀਅਰਾਂ, ਪੈਨਲ ਵਕੀਲਾਂ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸਕੂਲਾਂ ਕਾਲਜ਼ਾਂ ਵਿੱਚ ਜਾਗਰੂਕਤਾ ਰੈਲੀਆਂ ਕੱਢੀਆਂ ਜਾ ਰਹੀਆਂ ਹਨ, ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ ਤੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਇਆ ਜਾ ਸਕੇ।

ਸਕੱਤਰ ਸੱਭਰਵਾਲ ਨੇ ਇਹ ਵੀ ਦੱਸਿਆ ਕਿ ਕਿਸ ਤਰ੍ਹਾਂ ਕਾਲਜ਼ਾਂ ਦੇ ਵਿਦਿਆਰਥੀ ਆਪਣੇ ਸਾਥੀਆਂ ਨੂੰ ਪ੍ਰੇਰਿਤ ਕਰਕੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਕੇ ਦੇਸ਼ ਦੇ ਭਵਿੱਖ ਨੂੰ ਬਚਾ ਸਕਦੇ ਹਨ। ਉਨ੍ਹਾਂ ਮੁਹਿੰਮ ਤਹਿਤ ਜਾਰੀ ਕੀਤੇ ਟੋਲ ਫ੍ਰੀ ਨੰਬਰ 15100 ਬਾਰੇ ਵੀ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ।

ਉਨ੍ਹਾਂ ਦੁਹਰਾਇਆ ਕਿ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ 06 ਦਸੰਬਰ, 2025 ਨੂੰ ”ਨਸ਼ਿਆਂ ਵਿਰੁੱਧ ਨੌਜਵਾਨ” ਮੁਹਿੰਮ ਦਾ ਜ਼ਿਲ੍ਹਾ ਪੱਧਰੀ ਆਗਾਜ਼ ਕੀਤਾ ਜਾ ਚੁੱਕਾ ਹੈ ਜੋਕਿ 06 ਜਨਵਰੀ, 2026 ਤੱਕ ਜਾਰੀ ਰਹੇਗੀ।

Share.

“I’m a Newswriter, “I write about the trending news events happening all over the world.

Leave A Reply