ਲੁਧਿਆਣਾ, 29 ਅਗਸਤ – ਚੇਅਰਮੈਨ ਪਨਗਰੇਨ ਡਾ. ਤੇਜਪਾਲ ਸਿੰਘ ਗਿੱਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੂਬੇ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਵਸਨੀਕਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

ਚੇਅਰਮੈਨ ਗਿੱਲ ਨੇ ਦੱਸਿਆ ਕਿ ਅੱਜ ਵਿਧਾਇਕ ਸਹਿਬਾਨਾਂ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਪਠਾਨਕੋਟ ਵਿੱਚ ਹੜ੍ਹ ਦੀ ਮਾਰ ਹੇਠ ਆਏ ਲੋਕਾਂ ਦੀ ਮੱਦਦ ਲਈ ਕਰੀਬ 1100 ਰਾਸ਼ਟ ਕਿੱਟਾਂ ਭੇਜੀਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਐਫ.ਐਸ.ਸੀ. (ਪੱਛਮੀ) ਸਰਤਾਜ ਸਿੰਘ ਚੀਮਾ ਤੋਂ ਇਲਾਵਾ ਫੂਡ ਸਪਲਾਈ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਦੱਸਿਆ ਕਿ ਹੜ੍ਹ ਦੀ ਮਾਰ ਵਾਲੇ ਇਲਾਕਿਆਂ ਵਿੱਚ ਲੋਕਾਂ ਦੀਆਂ ਫਸਲਾਂ, ਪਸ਼ੂਆਂ ਲਈ ਚਾਰਾ ਤੇ ਹੋਰ ਖਾਣ-ਪੀਣ ਦੀਆਂ ਵਸਤਾਂ ਬੁਰੀ ਤਰ੍ਹਾ ਪ੍ਰਭਾਵਿਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਵਿਧਾਇਕ ਸਹਿਬਾਨਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਮੂਹਿਕ ਯਤਨਾਂ ਸਦਕਾਂ ਪਸ਼ੂਆਂ ਲਈ ਚਾਰਾ, ਲੋੜੀਂਦੀਆਂ ਦਵਾਈਆਂ ਅਤੇ ਰਾਸ਼ਨ ਦੀਆਂ ਹੋਰ ਕਿੱਟਾਂ ਵੀ ਤਿਆਰ ਕਰਕੇ ਭੇਜੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰਾਸ਼ਨ ਕਿੱਟਾਂ ਵਿੱਚ 5 ਕਿਲੋ ਆਟਾ, ਇੱਕ ਕਿਲੋ ਖੰਡ, ਸਰੋਂ ਦਾ ਤੇਲ, ਮਸਾਲੇ , ਨਮਕ-ਮਿਰਚ, ਚਾਵਲ ਆਦਿ ਸ਼ਾਮਲ ਹਨ।

ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਭੇਜਣ ਲਈ ਡਿਊਟੀਆਂ ਲਗਾਈਆਂ ਗਈਆਂ ਹਨ ਜਿਸਦੇ ਤਹਿਤ ਪਠਾਨਕੋਟ ਜ਼ਿਲ੍ਹੇ ਲਈ ਲੁਧਿਆਣਾ ਜ਼ਿਲ੍ਹੇ ਦੇ ਵਿਧਾਇਕ ਸਹਿਬਾਨਾਂ, ਚੇਅਰਮੈਨ, ਪ੍ਰਸ਼ਾਸ਼ਨ ਤੇ ਹੋਰ ਸੀਨੀਅਰ ਆਗੂਆਂ ਨੂੰ ਜ਼ਿਮੇਵਾਰੀ ਸੌਂਪੀ ਗਈ ਹੈ।

ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਕਿਹਾ ਕਿ ”ਕੁਦਰਤ ਦੀ ਕ੍ਰੋਪੀ ਝੱਲ ਰਹੇ ਪੰਜਾਬੀ ਸਾਡੇ ਭੈਣ-ਭਰਾ ਹਨ ਅਤੇ ਅਸੀਂ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਹਰ ਸੰਭਵ ਸਹਿਯੋਗ ਲਈ ਤੱਤਪਰ। ਉਨ੍ਹਾ ਸਪੱਸ਼ਟ ਕੀਤਾ ਕਿ ਦੁੱਖ ਦੀ ਘੜੀ ਵਿੱਚ ਲੋਕਾਂ ਦੀ ਬਾਂਹ ਫੜਨੀ, ਮਾਨਵਤਾ ਦੀ ਸੱਚੀ ਸੇਵਾ ਦੇ ਨਾਲ-ਨਾਲ ਸਾਡੀ ਨੈਤਿਕ ਜਿੰਮੇਵਾਰੀ ਵੀ ਬਣਦੀ ਹੈ”।

Share.

“I’m a Newswriter, “I write about the trending news events happening all over the world.

Leave A Reply