ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਵੱਲੋਂ ਸੋਮਵਾਰ ਨੂੰ ਡਿਪਟੀ ਚੀਫ ਇੰਜੀਨੀਅਰ ਈਸਟ ਸਰਕਲ, ਸੁਰਜੀਤ ਸਿੰਘ ਡਿਪਟੀ ਚੀਫ ਇੰਜੀਨੀਅਰ ਵੈਸਟ ਕੁਲਵਿੰਦਰ ਸਿੰਘ ਸਮੇਤ ਲੁਧਿਆਣਾ ਸ਼ਹਿਰ ਨਾਲ ਸਬੰਧਿਤ ਵੱਖ-ਵੱਖ 9 ਡਵੀਜ਼ਨਾਂ ਦੇ ਸਾਰੇ ਐਕਸੀਅਨ ਸਾਹਿਬਾਨਾਂ ਅਤੇ ਪਾਵਰਕਾਮ ਵਿਭਾਗ ਦੇ ਠੇਕੇਦਾਰਾਂ ਦੀ ਇਕ ਮੀਟਿੰਗ ਬੁਲਾਈ ਗਈ। ਮੀਟਿੰਗ ਦੌਰਾਨ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਨੇ ਅਧਿਕਾਰੀਆਂ ਅਤੇ ਵਿਭਾਗ ਨਾਲ ਸਬੰਧਿਤ ਸਾਰੇ ਠੇਕੇਦਾਰਾਂ ਨੂੰ ਸਾਫ ਲਫਜ਼ਾਂ ‘ਚ ਨਿਰਦੇਸ਼ ਦਿੱਤੇ ਹਨ ਕਿ ਸ਼ਹਿਰ ਭਰ ‘ਚ ਬਿਜਲੀ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਵੱਧ ਤੋਂ ਵੱਧ ਨਵੇਂ ਮੁਲਾਜ਼ਮ ਤਾਇਨਾਤ ਕੀਤੇ ਜਾਣ ਤਾਂ ਜੋ ਸ਼ਹਿਰ ਵਾਸੀਆਂ ਨੂੰ ਬਿਜਲੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਭਿਆਨਕ ਗਰਮੀ ਦੇ ਸੀਜ਼ਨ ਵਿਚ ਬੀਤੇ ਸ਼ਨੀਵਾਰ ਨੂੰ ਲੁਧਿਆਣਾ ‘ਚ ਭਿਆਨਕ ਤੂਫ਼ਾਨ ਅਤੇ ਤੇਜ਼ ਰਫ਼ਤਾਰ ਬਾਰਸ਼ ਨੇ ਵੱਡੀ ਤਬਾਹੀ ਮਚਾਈ ਹੈ। ਅਜਿਹੇ ‘ਚ ਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ ‘ਚ ਬਿਜਲੀ ਦੀ ਸਪਲਾਈ ਗੁਲ ਹੋਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਹੈ। ਸੀ. ਐੱਚ. ਬੀ. ਠੇਕਾ ਮੁਲਾਜ਼ਮਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਜਾਰੀ ਹੜਤਾਲ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਕਿਸੇ ਵੀ ਸੂਰਤ ‘ਚ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਅਜਿਹੀਆਂ ਸਾਰੀਆਂ ਸ਼ਿਕਾਇਤਾਂ ਦਾ ਜੜ੍ਹੋਂ ਨਿਪਟਾਰਾ ਕਰਨ ਲਈ ਪਾਵਰਕਾਮ ਵਿਭਾਗ ਦੇ ਅਧਿਕਾਰਆਂ ਅਤੇ ਸਬੰਧਿਤ ਠੇਕੇਦਾਰਾਂ ਨੂੰ ਨਵੇਂ ਮੁਲਾਜ਼ਮ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਹੜਤਾਲ ’ਤੇ ਚੱਲ ਰਹੇ ਮੁਲਾਜ਼ਮਾਂ ਦੀ ਕਿਤੇ ਵੀ ਕੋਈ ਕਮੀ ਮਹਿਸੂਸ ਨਾ ਹੋ ਸਕੇ।
ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਨੇ ਕਿਹਾ ਕਿ ਠੇਕਾ ਮੁਲਾਜ਼ਮਾਂ ਵੱਲੋਂ ਆਏ ਦਿਨ ਹੜਤਾਲ ਕਰਕੇ ਸ਼ਹਿਰ ਵਾਸੀਆਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਨੂੰ ਕਿਸੇ ਵੀ ਸੂਰਤ ‘ਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਆਪਣੇ ਰੈਗੁਲਰ ਮੁਲਾਜ਼ਮ ਅਤੇ ਅਧਿਕਾਰੀਆਂ ਰਾਹੀਂ ਲੋਕਾਂ ਦੀਆਂ ਬਿਜਲੀ ਸਬੰਧੀ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ ਅਤੇ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਹੋਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ‘ਚ ਜਲਦ ਹੀ ਠੇਕਾ ਮੁਲਾਜ਼ਮਾਂ ਦੀ ਨਵੀਂ ਟੀਮ ਬਣਾ ਕੇ ਬਿਜਲੀ ਸਬੰਧੀ ਸਾਰੀਆਂ ਸਮੱਸਿਆਵਾਂ ਦਾ ਜੜ੍ਹੋਂ ਹੱਲ ਕੀਤਾ ਜਾਵੇਗਾ, ਜਿਸ ਦੇ ਲਈ ਵਿਭਾਗੀ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤਾ ਗਿਆ ਹੈ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


