ਲੁਧਿਆਣਾ, 29 ਮਈ – ਵਿਧਾਨ ਸਭਾ ਹਲਕਾ ਗਿੱਲ ਤੋਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਪੰਜਾਬ ਸਰਕਾਰ ਵੱਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦਾ ਖਾਤਮਾ ਕਰਨ ਲਈ ਇਕਜੁੱਟ ਹੋਣ ਦੀ ਸਹੁੰ ਚੁਕਾਈ।ਵਿਧਾਇਕ ਸੰਗੋਵਾਲ ਵੱਲੋਂ ਜਾਗਰੂਕਤਾ ਮੁਹਿੰਮ ਨੂੰ ਅੱਗੇ ਤੋਰਦਿਆਂ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਪਿੰਡ ਪੱਤੀ ਛੋਹਲੇ, ਕਪੂਰ ਸਿੰਘ ਵਾਲਾ, ਬੌਂਕੜ ਡੋਗਰਾਂ, ਲਾਡੋਵਾਲ ਵਿੱਚ ਨਸ਼ਾ ਮੁਕਤੀ ਯਾਤਰਾ ਸਬੰਧੀ ਇਕੱਠਾਂ ਵਿੱਚ ਬੋਲਦਿਆਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਅਤੇ ਨਸ਼ਾ ਤਸਕਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜਾ ਕਰਨ ਨੂੰ ਯਕੀਨੀ ਬਣਾਉਣ ਲਈ ਇੱਕ ਅਟੱਲ ਵਚਨਬੱਧਤਾ ਦਾ ਵਾਅਦਾ ਕੀਤਾ। ਉਨ੍ਹਾਂ ਨਸ਼ਿਆਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਉਨ੍ਹਾਂ ਦੀਆਂ ਗੈਰ-ਕਾਨੂੰਨੀ ਤੌਰ ‘ਤੇ ਇਕੱਠੀਆਂ ਕੀਤੀਆਂ ਜਾਇਦਾਦਾਂ ਨੂੰ ਬੁਲਡੋਜ਼ਰ ਨਾਲ ਢਹਿ ਢੇਰੀ ਕਰਨ ਲਈ ਸਰਕਾਰ ਦੀ ਹਮਲਾਵਰ ਮੁਹਿੰਮ ‘ਤੇ ਵੀ ਚਾਨਣਾ ਪਾਇਆ ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਨੇ ਨਸ਼ਾ ਮੁਕਤੀ ਯਾਤਰਾ ਨੂੰ ਸਥਾਨਕ ਲੋਕਾਂ ਨੂੰ ਜ਼ਮੀਨੀ ਪੱਧਰ ‘ਤੇ ਨਸ਼ੇ ਦੇ ਸੰਕਟ ਨਾਲ ਨਜਿੱਠਣ ਲਈ ਸਸ਼ਕਤ ਬਣਾਉਣ ਲਈ ਇੱਕ ਦੂਰਦਰਸ਼ੀ ਪਹਿਲਕਦਮੀ ਦੱਸਿਆ।

ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੁਲਿਸ ਵਿਭਾਗ ਨੂੰ ਕਾਰਵਾਈ ਕਰਨ ਦਾ ਪੂਰਾ ਅਧਿਕਾਰ ਦਿੱਤਾ ਗਿਆ ਹੈ ਅਤੇ ਕਈ ਤਸਕਰਾਂ ਨੂੰ ਪਹਿਲਾਂ ਸਲਾਖਾਂ ਪਿੱਛੇ ਡੱਕਿਆ ਗਿਆ ਹੈ।

Share.

“I’m a Newswriter, “I write about the trending news events happening all over the world.

Leave A Reply