ਚੋਹਲਾ ਸਾਹਿਬ/ਤਰਨਤਾਰਨ,13 ਅਗਸਤ 2025 – ਦਰਿਆ ਬਿਆਸ ਨਾਲ ਲੱਗਦੇ ਪਿੰਡ ਚੰਬਾ ਕਲਾਂ,ਕੰਬੋਅ ਢਾਏ ਵਾਲਾ ਅਤੇ ਧੁੰਨ ਢਾਏ ਵਾਲਾ ਅਧੀਨ ਪਿੰਡਾਂ ਅਧੀਨ ਮੰਡ ਖੇਤਰ ਵਿੱਚ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਵਧਣ ਕਰਕੇ ਕਿਸਾਨਾਂ ਦੀਆਂ ਫਸਲਾਂ ਪਾਣੀ ਵਿੱਚ ਪੂਰੀ ਤਰ੍ਹਾਂ ਡੁੱਬ ਚੁੱਕੀਆਂ ਹਨ।ਜਿਸ ਕਰਕੇ ਕਿਸਾਨਾਂ ਦੇ ਚਿਹਰੇ ਮੁਰਝਾਏ ਹੋਏ ਹਨ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਮਾਸਟਰ ਦਲਬੀਰ ਸਿੰਘ ਚੰਬਾ ਅਤੇ ਕਿਸਾਨ ਆਗੂ ਪ੍ਰਗਟ ਸਿੰਘ ਚੰਬਾ ਨੇ ਦੱਸਿਆ ਕਿ ਇਹ ਪਾਣੀ ਦੀ ਮਾਰ ਅਸੀਂ ਲਗਾਤਾਰ ਕਈ ਸਾਲਾਂ ਤੋਂ ਝੱਲ ਰਹੇ ਹਾਂ।ਹਰ ਸਾਲ ਹੀ ਫਸਲਾਂ ਦੀ ਬਰਬਾਦੀ ਹੋ ਜਾਂਦੀ ਹੈ।ਇਸ ਏਰੀਏ ਦੇ ਕਿਸਾਨਾਂ ਕੋਲੋਂ ਬਣਾਈਆਂ ਲਿਮਟਾਂ ਦਾ ਵਿਆਜ਼ ਵੀ ਨਹੀਂ ਭਰਿਆ ਜਾਂਦਾ,ਜਿਸ ਕਰਕੇ ਇਸ ਏਰੀਏ ਦੇ ਕਿਸਾਨਾਂ ਦੀ ਆਰਥਿਕ ਪੱਖੋਂ ਹਾਲਤ ਬਹੁਤ ਹੀ ਨਾਜ਼ੁਕ ਦੌਰ ਵਿਚੋਂ ਗੁਜ਼ਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਕਿਸਾਨਾਂ ਨੂੰ ਮੁਆਵਜ਼ਾ ਵਗੈਰਾ ਮਿਲ ਜਾਂਦਾ ਸੀ ਪਰ ਉਸ ਨਾਲ ਵੀ ਮਸਾਂ ਫਸਲਾਂ ‘ਤੇ ਲੱਗਾ ਹੋਇਆ ਖ਼ਰਚਾ ਹੀ ਮੁੜਦਾ ਸੀ।ਪਰ ਮੌਜੂਦਾ ਪੰਜਾਬ ਸਰਕਾਰ ਨੇ ਖ਼ਰਾਬਾ ਦੇਣਾ ਵੀ ਮੁਨਾਸਿਬ ਨਹੀਂ ਸਮਝਿਆ। ਉਨ੍ਹਾਂ ਕਿਹਾ ਕਿ ਸਾਲ 2023 ਵਿੱਚ ਆਏ ਹੜ ਕਾਰਨ ਖਰਾਬ ਹੋਈਆਂ ਫ਼ਸਲਾਂ ਦਾ ਵੀ ਪੰਜਾਬ ਸਰਕਾਰ ਵਲੋਂ ਕੋਈ ਪੈਸਾ ਨਹੀਂ ਦਿੱਤਾ ਗਿਆ,ਸਿਰਫ ਕੇਂਦਰ ਸਰਕਾਰ ਵਲੋਂ ਆਇਆ 6800 ਰੁਪਏ ਹੀ ਕਿਸਾਨਾਂ ਨੂੰ ਮਿਲਿਆ ਸੀ। ਉਨ੍ਹਾਂ ਕਿਹਾ ਕਿ 2023 ਵਿੱਚ ਆਏ ਹੜ ਨਾਲ ਜਿਹੜੀਆਂ ਜ਼ਮੀਨਾਂ ਰੇਤਾ ਪੈਣ ਨਾਲ ਖਰਾਬ ਹੋ ਚੁੱਕੀਆਂ ਸਨ,ਉਹ ਵੀ ਇਸ ਵਾਰ ਕਿਸਾਨਾਂ ਨੇ ਆੜ੍ਹਤੀਆਂ ਕੋਲੋਂ ਕਰਜ਼ਾ ਲੈਕੇ ਆਪ ਪੱਧਰੀਆਂ ਕੀਤੀਆਂ ਸਨ,ਜਿਸ ਵਿੱਚ ਇਸ ਵਾਰ ਝੋਨਾ ਲਗਾਇਆ ਗਿਆ ਸੀ ਅਤੇ ਝੋਨਾ ਲਗਾਉਣ ਲਈ ਆਉਂਦਾ ਸਾਰਾ ਖਰਚਾ ਵੀ ਹੋ ਗਿਆ ਸੀ ਤੇ ਬਹੁਤ ਆਸ ਸੀ ਕਿ ਐਤਕੀਂ ਕੁਝ ਕਰਜਾ ਉਤਰ ਜਾਵੇਗਾ ਪਰ ਕਿਸਾਨਾਂ ਦੀਆਂ ਆਸਾਂ ‘ਤੇ ਪੂਰੀ ਤਰ੍ਹਾਂ ਪਾਣੀ ਫਿਰ ਗਿਆ ਹੈ। ਉਨ੍ਹਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਪੀੜਤ ਕਿਸਾਨਾਂ ਨੂੰ ਘੱਟੋ-ਘੱਟ 50 ਹਜ਼ਾਰ ਰੁਪਏ ਮੁਆਵਜ਼ਾ ਅਤੇ ਪਸ਼ੂਆਂ ਲਈ ਚਾਰਾ ਵਗੈਰਾ ਦੇਣ ਦਾ ਪ੍ਰਬੰਧ ਕੀਤਾ ਜਾਵੇ।ਇਸ ਮੌਕੇ ਗੁਰਨਾਮ ਸਿੰਘ,ਜਗਤਾਰ ਸਿੰਘ,ਭਜਨ ਸਿੰਘ, ਜੋਗਿੰਦਰ ਸਿੰਘ,ਅੰਗਰੇਜ ਸਿੰਘ,ਮੰਗਲ ਸਿੰਘ ਸੁਖਪਾਲ ਸਿੰਘ,ਬਿਕਰਮ ਸਿੰਘ ਬੱਬੂ,ਸੋਨੀ,ਗੁਰਮੀਤ ਸਿੰਘ,ਕੁਲਦੀਪ ਸਿੰਘ ਆਦਿ ਕਿਸਾਨ ਹਾਜ਼ਰ ਸਨ।
Trending
- ਪ੍ਰਵਾਸੀ ਮਜ਼ਦੂਰਾਂ ਨੂੰ ਸੌਂਪਿਆ ਜ਼ਰੂਰੀ ਸਮਾਨ
- ਚੇਅਰਮੈਨ ਗਿੱਲ ਵੱਲੋਂ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ*
- ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ
- ਲੁਧਿਆਣਾ ਵਿੱਚ ਗਲਾਡਾ ਦੀ ਵੱਡੀ ਕਾਰਵਾਈ, 5 ਅਣਅਧਿਕਾਰਤ ਕਲੋਨੀਆਂ ਢਾਹੀਆਂ
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ


