ਜਲੰਧਰ, 5 ਫਰਵਰੀ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਗਸਟਰਾਂ ‘ਤੇ ਵਾਰ’ ਦੇ ਆਪ੍ਰੇਸ਼ਨਾਂ ਵਿੱਚ ਮਸਰੂਫ ਪੰਜਾਬ ਪੁਲਿਸ ਦੇ ਮਾਨਸਿਕ ਮਨੋਬਲ ਨੂੰ ਬਣਾਏ ਰੱਖਣ ਲਈ ਵਧੀਕ ਡਾਇਰੈਕਟਰ ਜਨਰਲ ਪੁਲਿਸ, ਸਟੇਟ ਆਰਮਡ ਪੁਲਿਸ, ਜਲੰਧਰ ਐਮ.ਐਫ. ਫਾਰੂਕੀ ਦੇ ਯਤਨਾਂ ਸਦਕਾ ਪਹਿਲਾ ਇੰਟਰ ਰੇਂਜ ਪੰਜਾਬ ਪੁਲਿਸ ਕ੍ਰਿਕਟ ਟੂਰਨਾਮੈਂਟ ਪੀ.ਏ.ਪੀ. ਗਰਾਊਂਡ, ਜਲੰਧਰ ਵਿਖੇ ਕਰਵਾਇਆ ਗਿਆ, ਜਿਸ ਵਿੱਚ ਕੁੱਲ 17 ਟੀਮਾਂ ਨੇ ਭਾਗ ਲਿਆ। ਇਨ੍ਹਾਂ ਟੀਮਾਂ ਦੇ 4 ਗਰੁੱਪ ਬਣਾ ਕੇ ਲੀਗ ਮੈਚ, ਕੁਆਰਟਰ ਫਾਈਨਲ, ਸੈਮੀ ਫਾਈਨਲ ਅਤੇ ਫਾਈਨਲ ਮੈਚ ਕਰਵਾਏ ਗਏ। ਟੂਰਨਾਮੈਂਟ ਦੇ ਮੁਕਾਬਲਿਆਂ ਵਿੱਚ ਜਿੱਤ ਅਨੁਸਾਰ ਦਫਤਰ ਸੈਂਟਰਲ ਸਪੋਰਟਸ, ਪੰਜਾਬ ਪੁਲਿਸ ਅਤੇ ਪੀ.ਏ.ਪੀ ਕ੍ਰਿਕਟ ਟੀਮਾਂ ਨੇ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਪ੍ਰਸ਼ਾਸਨ, ਪੀ.ਏ.ਪੀ. ਇੰਦਰਬੀਰ ਸਿੰਘ ਦੀ ਰਹਿਨੁਮਾਈ ਹੇਠ ਫਾਈਨਲ ਮੈਚ ਕਰਵਾਇਆ ਗਿਆ। ਰੌਮਾਂਚਕ ਫਾਈਨਲ ਮੈਚ ਵਿੱਚ ਦੋਵਾਂ ਟੀਮਾਂ ਵਲੋਂ ਬਿਹਤਰੀਨ ਪ੍ਰਦਰਸ਼ਨ ਕੀਤਾ ਗਿਆ।ਪੀ.ਏ.ਪੀ. ਦੀ ਕ੍ਰਿਕਟ ਟੀਮ ਨੇ ਜਿੱਤ ਹਾਸਲ ਕਰਦਿਆਂ ਪਹਿਲੀ ਇੰਟਰ ਰੇਂਜ ਪੰਜਾਬ ਪੁਲਿਸ ਕ੍ਰਿਕਟ ਟੂਰਨਾਮੈਂਟ ਦੀ ਟਰਾਫੀ ਆਪਣੇ ਨਾਮ ਕੀਤੀ। ਇਸ ਮੌਕੇ ਸਾਰੀਆਂ ਟੀਮਾਂ ਦੇ ਨੋਡਲ ਅਫ਼ਸਰਾਂ ਨੂੰ ਸਨਮਾਨਿਤ ਕੀਤਾ ਗਿਆ।
Trending
- 14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
- ਡੀ.ਸੀ. ਦਫ਼ਤਰ ਆਉਣ ਵਾਲੇ ਲੋਕਾਂ ਨੂੰ ਅੱਤ ਦੀ ਗਰਮੀ ’ਚ ਰਾਹਤ ਦੇਣ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਲਗਾਈ ਛਬੀਲ
- ਸ਼੍ਰੀਮਾਨ ਸੰਤ ਅਵਤਾਰ ਸਿੰਘ ਜੀ ਦੀ 38ਵੀਂ ਬਰਸੀ ਨੂੰ ਸਮਰਪਿਤ ਕਵੀ ਦਰਬਾਰ
- ਜਨਗਣਨਾ ਦੌਰਾਨ ਕੋਈ ਵੀ ਘਰ ਅਣਗੌਲਿਆ ਨਾ ਰਹੇ: ਪੂਨਮ ਸਿੰਘ
- ਪ੍ਰਵਾਸੀ ਮਜ਼ਦੂਰਾਂ ਨੂੰ ਸੌਂਪਿਆ ਜ਼ਰੂਰੀ ਸਮਾਨ
- ਚੇਅਰਮੈਨ ਗਿੱਲ ਵੱਲੋਂ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ*
- ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ
- ਲੁਧਿਆਣਾ ਵਿੱਚ ਗਲਾਡਾ ਦੀ ਵੱਡੀ ਕਾਰਵਾਈ, 5 ਅਣਅਧਿਕਾਰਤ ਕਲੋਨੀਆਂ ਢਾਹੀਆਂ


