ਜਲੰਧਰ, 17 ਮਾਰਚ : ਸਪੈਸ਼ਲ.ਡੀ.ਜੀ.ਪੀ., ਐਚ.ਆਰ.ਡੀ. ਈਸ਼ਵਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੀ.ਏ.ਪੀ. ਸਿਖ਼ਲਾਈ ਕੇਂਦਰ, ਜਲੰਧਰ ਛਾਉਣੀ ਵਿਖੇ ਅੱਜ ਬੈਚ ਨੰਬਰ 185 ਦੇ ਰਿਕਰੂਟ ਸਿਪਾਹੀਆਂ ਦੀ ਪਾਸਿੰਗ ਆਊਟ ਪਰੇਡ ਹੋਈ।ਇਸ ਦੌਰਾਨ ਆਰਮਡ ਕੇਡਰ ਦੇ 46 (39 ਪੁਰਸ਼ ਅਤੇ 7 ਮਹਿਲਾ), ਤਕਨੀਕੀ ਸੇਵਾਵਾਂ ਵਿਭਾਗ ਦੇ 21 (17 ਪੁਰਸ਼, 4 ਮਹਿਲਾ) ਇੰਟੈਲੀਜੈਂਸ ਵਿਭਾਗ ਦੇ 7 (4 ਪੁਰਸ਼ ਅਤੇ 3 ਮਹਿਲਾ) ਕੁੱਲ 74 ਰਿਕਰੂਟ ਸਿਪਾਹੀ ਆਪਣੀ ਮੁੱਢਲੀ ਸਿਖ਼ਲਾਈ ਹਾਸਲ ਕਰਨ ਤੋਂ ਬਾਅਦ ਪਾਸ ਆਊਟ ਹੋਏ। ਇਨ੍ਹਾਂ ਜਵਾਨਾਂ ਨੂੰ ਮੁੱਢਲੀ ਸਿਖ਼ਲਾਈ ਦੌਰਾਨ ਆਊਟਡੋਰ ਅਤੇ ਇਨਡੋਰ ਵਿਸ਼ਿਆਂ ਵਿੱਚ ਸਿਖ਼ਲਾਈ ਦਿੱਤੀ ਗਈ ਹੈ।ਕਮਾਂਡੈਂਟ ਰਿਕਰੂਟ ਟ੍ਰੇਨਿੰਗ ਜਲੰਧਰ ਮਨਦੀਪ ਸਿੰਘ ਗਿੱਲ ਇਸ ਪਾਸਿੰਗ ਆਊਟ ਪਰੇਡ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਉਨ੍ਹਾਂ ਸ਼ਾਨਦਾਰ ਪਾਸਿੰਗ ਆਊਟ ਪਰੇਡਤੋਂ ਸਲਾਮੀ ਲਈ ਅਤੇ ਪਰੇਡ ਦਾ ਨਿਰੀਖਣ ਕੀਤਾ। ਗੁਰਤੇਜਿੰਦਰ ਸਿੰਘ ਔਲਖ ਕਮਾਂਡੈਂਟ 7ਵੀਂ ਬਟਾਲੀਅਨ ਪੀ.ਏ.ਪੀ ਜਲੰਧਰ ਛਾਉਣੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਮੁੱਖ ਮਹਿਮਾਨ ਨੇ ਟ੍ਰੇਨਿੰਗ ਵਿੱਚ ਪਾਸ ਹੋਣ ‘ਤੇ ਸਿਖਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਚੰਗੇ ਪੁਲਿਸ ਅਫ਼ਸਰ ਬਣਨ ਤੇ ਅਨੁਸ਼ਾਸਨ ਵਿੱਚ ਰਹਿ ਕੇ ਕਾਨੂੰਨ ਅਨੁਸਾਰ ਸਮਾਜ ਦੀ ਨਿਰਪੱਖਤਾ ਨਾਲ ਸੇਵਾ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਸਿਖਿਆਰਥੀਆਂ ਨੂੰ ਟ੍ਰੇਨਿੰਗ ਤੋਂ ਬਾਅਦ ਆਪਣੀਆਂ ਸੇਵਾਵਾਂ ਨਾਲ ਸਮਾਜ ਅਤੇ ਪੁਲਿਸ ਵਿਭਾਗ ਨੂੰ ਹੋਰ ਬਿਹਤਰ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਮੁੱਖ ਮਹਿਮਾਨ ਵੱਲੋਂ ਸਿਖ਼ਲਾਈ ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਜਵਾਨਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਿਕਰੂਟ ਸਿਪਾਹੀ ਅਕਾਸ਼ਦੀਪ ਸਿੰਘ 3-ਸੀ/379 ਫਸਟ ਆਊਟਡੋਰ, ਰਿਕਰੂਟ ਮਹਿਲਾ ਸਿਪਾਹੀ ਅੰਜੂ ਰਾਣੀ 2-ਸੀ/339, ਫਸਟ ਇਨਡੋਰ, ਰਿਕਰੂਟ ਸਿਪਾਹੀ ਕੇਸ਼ਵ ਦਿਵੇਦੀ 75/795 ਬੈਸਟ ਮਾਰਕਸਮੈਨ, ਰਿਕਰੂਟ ਮਹਿਲਾ ਸਿਪਾਹੀ ਅੰਜੂ ਰਾਣੀ 2-ਸੀ/339, ਪਰੇਡ ਕਮਾਂਡਰ, ਰਿਕਰੂਟ ਸਿਪਾਹੀ ਮਨਿੰਦਰ ਸਿੰਘ 82/417 ਨੂੰ ਸੈਕਿੰਡ ਪਰੇਡ ਕਮਾਂਡਰ ਐਲਾਨਿਆ ਗਿਆ।ਪਾਸਿੰਗ ਆਊਟ ਪਰੇਡ ਤੋਂ ਬਾਅਦ ਬੈਂਡ ਡਿਸਪਲੇ, ਭੰਗੜਾ ਅਤੇ ਗਿੱਧੇ ਦਾ ਸ਼ੋਅ ਪੇਸ਼ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂਇਲਾਵਾ ਵੱਖ-ਵੱਖ ਯੂਨਿਟਾਂ ਦੇ ਗਜ਼ਟਿਡ ਅਫ਼ਸਰ, ਆਰ.ਟੀ.ਸੀ ਸਟਾਫ਼ ਅਤੇ ਜਵਾਨਾਂ ਦੇ ਪਰਿਵਾਰਿਕ ਮੈਂਬਰ ਵੀ ਮੌਜੂਦ ਸਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


