ਲੁਧਿਆਣਾ, 10 ਮਾਰਚ:ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਲਈ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ ਹਰੇਕ ਕਿਸਾਨ ਲਈ ਐਗਰੀਟੈਕ ਦੇ ਆਨਲਾਈਨ ਪੋਰਟਲ ਤੇ ਫਾਰਮਰ ਰਜਿਸਟਰੀ ਤਹਿਤ ਰਜਿਸਟਰ ਹੋ ਕੇ ਆਪਣੀ ਫਾਰਮਰ ਆਈ.ਡੀ ਬਣਾਉਣਾ ਲਾਜ਼ਮੀ ਹੈ। ਉਨ੍ਹਾਂ ਨੇ ਦੱਸਿਆ ਕਿ ਫਾਰਮਰ ਰਜਿਸਟਰੀ ਦਾ ਮੁੱਖ ਉਦੇਸ਼ ਕਿਸਾਨਾਂ ਦਾ ਕੇਂਦਰੀ ਡਾਟਾ ਬੇਸ ਬਣਾਉਣਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੇ ਅਤੇ ਪਾਰਦਰਸ਼ੀ ਢੰਗ ਨਾਲ ਅਸਲ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਕੇਵਲ ਉਨ੍ਹਾਂ ਹੀ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ ਜਿਨ੍ਹਾਂ ਨੇ ਆਪਣੀ ਫਾਰਮਰ ਆਈ.ਡੀ ਬਣਵਾ ਲਈ ਹੋਵੇਗੀ। ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਨੂੰ ਇੱਕ ਵਿਲੱਖਣ ਕਿਸਾਨ ਆਈ.ਡੀ ਜਾਰੀ ਕੀਤੀ ਜਾਵੇਗੀ। ਇਸ ਕਿਸਾਨ ਆਈ.ਡੀ ਨੂੰ ਕਿਸਾਨ ਦੇ ਮੌਜੂਦਾ ਪੀ.ਐਮ ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ। ਜਿਸ ਨਾਲ ਕਿਸਾਨ ਦੀ ਪਹਿਚਾਣ ਅਤੇ ਜ਼ਮੀਨੀ ਰਿਕਾਰਡ ਤਸਦੀਕ ਕਰਨਾ ਆਸਾਨ ਹੋਵੇਗਾ। ਡਾ. ਗੁਰਦੀਪ ਸਿੰਘ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਇਹ ਰਜਿਸਟ੍ਰੇਸ਼ਨ ਨਹੀਂ ਕਰਵਾਈ ਜਾਵੇਗੀ, ਉਨ੍ਹਾਂ ਕਿਸਾਨਾਂ ਦੀਆਂ ਪੀ.ਐਮ ਕਿਸਾਨ ਦੀਆਂ ਸਾਰੀਆਂ ਕਿਸ਼ਤਾਂ ਭਵਿੱਖ ਵਿੱਚ ਰੁੱਕ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਬਿਨ੍ਹਾਂ ਕਿਸੇ ਦੇਰੀ ਤੋਂ ਆਪਣੀ ਕਿਸਾਨ ਆਈ.ਡੀ ਦੀ ਰਜਿਸਟ੍ਰੇਸ਼ਨ ਆਪਣਾ ਆਧਾਰ ਕਾਰਡ ਲੈ ਕੇ ਨੇੜੇ ਦੇ ਸੀ.ਐਸ.ਸੀ ਸੈਂਟਰ ਪਹੁੰਚ ਕੇ ਪੂਰੀ ਕਰਵਾਉਣ। ਇਸ ਸਬੰਧੀ ਵਿਭਾਗ ਵੱਲੋਂ ਸੀ.ਐਸ.ਸੀ ਸੈਂਟਰਾਂ ਨਾਲ ਮਿਲ ਕੇ ਪਿੰਡ ਪੱਧਰੀ ਕੈਂਪ ਲਗਾਏ ਜਾ ਰਹੇ ਹਨ। ਜਿੱਥੇ ਕਿਸਾਨ ਇਹ ਰਜਿਸਟ੍ਰੇਸ਼ਨ ਫਰੀ ਕਰਵਾ ਸਕਦੇ ਹਨ। ਕਿਸਾਨ ਬਲਾਕ ਖੇਤੀਬਾੜੀ ਦਫਤਰ ਨਾਲ ਵੀ ਸੰਪਰਕ ਕਰ ਸਕਦੇ ਹਨ। ਜ਼ਿਲ੍ਹੇ ਵਿੱਚ ਸੀ.ਐਸ.ਸੀ ਅਤੇ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਕੈਂਪਾਂ ਸਬੰਧੀ 0161-2552757 ਨੰਬਰ ਤੋਂ ਜਾਣਕਾਰੀ ਲਈ ਜਾ ਸਕਦੀ ਹੈ।
Trending
- ਪ੍ਰਵਾਸੀ ਮਜ਼ਦੂਰਾਂ ਨੂੰ ਸੌਂਪਿਆ ਜ਼ਰੂਰੀ ਸਮਾਨ
- ਚੇਅਰਮੈਨ ਗਿੱਲ ਵੱਲੋਂ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ*
- ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ
- ਲੁਧਿਆਣਾ ਵਿੱਚ ਗਲਾਡਾ ਦੀ ਵੱਡੀ ਕਾਰਵਾਈ, 5 ਅਣਅਧਿਕਾਰਤ ਕਲੋਨੀਆਂ ਢਾਹੀਆਂ
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ


