ਫ਼ਤਹਿਗੜ੍ਹ ਸਾਹਿਬ 04 ਮਾਰਚ 2026:- ਸ਼੍ਰੋਮਣੀ ਅਕਾਲੀ ਦਲ ਦੇ ਆਈਟੀ ਸੈੱਲ ਇੰਚਾਰਜ਼ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਪੁਨੀਤ ਬਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘ਮੇਰੀ ਰਸੋਈ’ ਭਾਵ ਆਟਾ, ਦਾਲ, ਤੇਲ, ਅਤੇ ਹੋਰ ਨਿੱਕੀਆਂ ਵਸਤੂਆਂ ਦੇ ਨਾਂ ‘ਤੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਗਰੀਬ ਵਰਗ ਨਾਲ ਧੋਖਾ ਕੀਤਾ ਜਾ ਰਿਹਾ ਹੈ। ਆਟਾ ਦਾਲ ਸਕੀਮ ਜਿਸ ਵਿੱਚ ਆਟਾ, ਦਾਲ, ਤੇਲ ਤੇ ਹੋਰ ਕੁਝ ਸਮਾਨ ਨਾਲ ਗਰੀਬ ਲੋਕਾਂ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਸਾਰੀਆਂ ਲੋਕ ਲੁਭਾਊ ਸਕੀਮਾਂ ਆਉਣ ਵਾਲੇ 2027 ਦੇ ਚੋਣ ਮੈਦਾਨ ਲਈ ਇੱਕ ਸਟੰਟ ਖੇਡਿਆ ਜਾ ਰਿਹਾ ਹੈ। ਹੁਣ ਪੰਜਾਬ ਸਰਕਾਰ ਦੇ ਸਿਰਫ ਨੌਂ ਮਹੀਨੇ ਤਕਰੀਬਨ ਬਾਕੀ ਰਹਿ ਗਏ ਹਨ। ਜੋ ਸਕੀਮ ਪਹਿਲਾਂ ਆਟਾ ਦਾਲ ਚੱਲਦੀ ਸੀ, ਇਹ ਸਾਡੇ ਮਰਹੂਮ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਜੀ ਵੱਲੋਂ ਚਲਾਈ ਹੋਈ ਸੀ ਅਤੇ ਲਾਕਡਾਊਨ ਤੋਂ ਬਾਅਦ ਇਹ ਸਰਕਾਰ ਭਗਵੰਤ ਸਿੰਘ ਮਾਨ ਨੇ ਬੰਦ ਕਰ ਦਿੱਤੀ ਗਈ। ਜੋ ਹੁਣ ਗਰੀਬ ਵਰਗ ਨੂੰ ਕਣਕ ਮਿਲਦੀ ਹੈ, ਉਹ ਸੈਂਟਰ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਸਿਰਫ਼ ਆਪਣਾ ਲੇਬਲ ਲਾ ਕੇ ਪੰਜਾਬ ਦੇ ਭੋਲੇ ਭਾਲੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਇਹ ਸਭ ਪਹਿਲਾਂ ਕਿਉਂ ਚਾਰ ਸਾਲ ਬੰਦ ਕਰ ਦਿੱਤੀ ਗਈ ਤੇ ਹੁਣ ਗਰੀਬ ਵਰਗ ਦੇ ਲੋਕਾਂ ਨਾਲ ਇਹ ਸਰਕਾਰ ਧੋਖਾ ਕਰ ਰਹੀ ਹੈ। ਪਹਿਲਾਂ ਕਿਹਾ ਸੀ ਕਿ ਬੀਬੀਆਂ ਨੂੰ 1000 ਰੁਪਿਆ ਮਹੀਨਾ ਦਿਆ ਕਰਾਂਗੇ, ਉਹ ਤਾਂ ਹੁਣ ਤੱਕ ਕੀਤਾ ਨਹੀਂ ਗਿਆ। ਮੈਂ ਸਾਡੇ ਪੰਜਾਬ ਦੇ ਲੋਕਾਂ ਨੂੰ ਇਹੋ ਬੇਨਤੀ ਕਰਨੀ ਚਾਹੁੰਦਾ ਹਾਂ ਕਿ ਸਰਕਾਰ ਦੀਆਂ ਝੂਠੀਆਂ ਗੱਲਾਂ ਵਿੱਚ ਨਾ ਆਇਆ ਜਾਵੇ, ਇਹਨਾਂ ਦੇ ਸ਼ਬਦੀ ਬਾਣ ਤੋਂ ਬਚਿਆ ਜਾਵੇ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


