ਲੁਧਿਆਣਾ, 30 ਜਨਵਰੀ – ਜ਼ਿਲ੍ਹਾ ਗਲਾਡਾ ਅਫ਼ਸਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੁੱਡਾ/ਗਲਾਡਾ ਦੇ ਡਿਫਾਲਟਰ ਅਲਾਟੀਆਂ ਨੂੰ ਲਾਭ ਦੇਣ ਲਈ ਅਮਨੈਸਟੀ ਸਕੀਮ 2025 ਵਿੱਚ 31 ਮਾਰਚ, 2026 ਤੱਕ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦਸਿੱਆ ਕਿ ਗਲਾਡਾ ਅਥਾਰਟੀ ਨਾਲ ਸਬੰਧਤ ਰਿਹਾਇਸ਼ੀ ਅਤੇ ਕਮਰਸ਼ੀਅਲ ਪਲਾਟਾਂ ਅਤੇ ਮਕਾਨਾ ਦੇ ਡਿਫਾਲਟਰ ਅਲਾਟੀ ਜੋ ਪਹਿਲਾਂ ਇਸ ਸਕੀਮ ਅਧੀਨ ਲਾਭ ਲੈਣ ਤੋਂ ਵਾਂਝੇ ਰਹਿ ਗਏ ਸਨ, ਲਈ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਦਾ ਮੁੜ ਇੱਕ ਹੋਰ ਸੁਨਹਿਰੀ ਮੌਕਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਚਾਹਵਾਨ ਅਲਾਟੀ ਆਪਣੀ ਪ੍ਰਤੀ ਬੇਨਤੀ 31 ਮਾਰਚ, 2026 ਸ਼ਾਮ 5:00 ਵਜ਼ੇ ਤੱਕ ਗਲਾਡਾ ਦਫਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ।ਇਸ ਸਕੀਮ ਸਬੰਧੀ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਸੁਪਰਡੈਂਟ, ਜ਼ਿਲ੍ਹਾ ਦਫਤਰ, ਕਮਰਾ ਨੰਬਰ 111 ਅਤੇ 112 ਜ਼ਮੀਨੀ ਮੰਜ਼ਿਲ, ਗਲਾਡਾ, ਲੁਧਿਆਣਾ ਨਾਲ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਤੋਂ ਸ਼ਾਮ 5 ਵਜ਼ੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


