ਜਲੰਧਰ, 19 ਫਰਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵਿਦਿਆਰਥੀਆਂ ਅਤੇ ਮਰੀਜ਼ਾਂ ਲਈ ਸ਼ਾਂਤਮਈ ਮਾਹੌਲ ਯਕੀਨੀ ਬਣਾਉਣ ਲਈ ਵਿੱਦਿਅਕ ਸੰਸਥਾਵਾਂ ਅਤੇ ਹਸਪਤਾਲਾਂ ਨੇੜੇ ਡੀ.ਜੇ. ਨਾ ਵਜਾਉਣ ਦੀ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਡੀ.ਜੇ. ਵਜਾਉਣ ‘ਤੇ ਜਿੱਥੇ ਸਮਾਨ ਜ਼ਬਤ ਕੀਤਾ ਜਾਵੇਗਾ, ਉੱਥੇ ਪ੍ਰਬੰਧਕਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਉੱਚੀ ਆਵਾਜ਼ ਵਿੱਚ ਲਾਊਡ ਸਪੀਕਰਾਂ ਅਤੇ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਨਾ ਕਰਨ ਦੀ ਵੀ ਸਖ਼ਤ ਹਦਾਇਤ ਕੀਤੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਲਾਊਡ ਸਪੀਕਰਾਂ ਦੀ ਵਰਤੋਂ ਨਾਲ ਵਿਦਿਆਰਥੀਆਂ ਨੂੰ ਖਾਸ ਕਰਕੇ ਪ੍ਰੀਖਿਆਵਾਂ ਦੇ ਦਿਨਾਂ ਵਿੱਚ ਅਸੁਵਿਧਾ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹਸਪਤਾਲਾਂ ਵਿੱਚ ਦਾਖ਼ਲ ਮਰੀਜ਼ਾਂ ਨੂੰ ਵੀ ਬਹੁਤ ਜ਼ਿਆਦਾ ਸ਼ੋਰ ਕਰਕੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਥਾਵਾਂ ਨੂੰ ਪਹਿਲਾਂ ਹੀ ਸਾਈਲੈਂਸ ਜ਼ੋਨ ਘੋਸ਼ਿਤ ਕੀਤਾ ਗਿਆ ਹੈ ਪਰ ਇਸ ਦੇ ਬਾਵਜੂਦ ਡੀ.ਜੇ./ਲਾਊਡ ਸਪੀਕਰਾਂ ਦੀ ਵਰਤੋਂ ਜਨਤਾ ਲਈ ਸਮੱਸਿਆਵਾਂ ਪੈਦਾ ਕਰ ਰਹੀ ਹੈ। ਡਾ. ਅਗਰਵਾਲ ਨੇ ਜ਼ੋਰ ਦਿੰਦਿਆਂ ਕਿਹਾ ਕਿ ਪ੍ਰੀਖਿਆਵਾਂ ਦੇ ਮੱਦੇਨਜ਼ਰ ਅਤੇ ਮਰੀਜ਼ਾਂ ਦੀ ਸਿਹਤਯਾਬੀ ਲਈ ਅਜਿਹੀਆਂ ਸੰਵੇਦਨਸ਼ੀਲ ਥਾਵਾਂ ਦੇ ਆਲੇ-ਦੁਆਲੇ ਸ਼ਾਂਤੀ ਬਰਕਰਾਰ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਸਬੰਧੀ ਮਾਮਲਾ ਸਾਹਮਣੇ ਆਉਣ ‘ਤੇ ਸਖ਼ਤ ਕਾਰਵਾਈ ਕਰਨ ਤੋਂ ਗੁਰੇਜ਼ ਨਾ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਡੀ.ਜੇ.ਮਾਲਕਾਂ ਨੂੰ ਮੈਰਿਜ ਪੈਲੇਸਾਂ ਵਿੱਚ ਡੀ.ਜੇ. ਦੀਆਵਾਜ਼ ਨਿਰਧਾਰਿਤ ਸੀਮਾ ਦੇ ਅੰਦਰ ਰੱਖਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਉਲੰਘਣਾ ਕਰਨ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਵੀ ਦਿੱਤੀ।ਉਨ੍ਹਾਂ ਉੱਚੀ ਆਵਾਜ਼ ਵਿੱਚ ਲਾਊਡ ਸਪੀਕਰ ਅਤੇ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਨਾ ਕਰਨ ਲਈ ਵੀ ਕਿਹਾ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


